ਚੰਡੀਗੜ੍ਹ : ਬਜਟ ਇਜਲਾਸ ਦੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਦਾ ਘਿਰਾਅ ਕਰਨ ਜਾ ਰਹੇ ਅਕਾਲੀ ਆਗੂਆਂ ਨੂੰ ਚੰਡੀਗੜ੍ਹ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਘਿਰਾਅ ਦਾ ਐਲਾਨ ਕੀਤਾ ਸੀ, ਇਸ ਦੇ ਤਹਿਤ ਅਕਾਲੀ ਆਗੂਆਂ ਨੇ ਅੱਜ ਵਿਧਾਨ ਸਭਾ ਵੱਲ ਕੂਚ ਕੀਤਾ। ਪੁਲਸ ਨੇ ਅਕਾਲੀ ਆਗੂਆਂ ਨੂੰ ਰੋਕਣ ਲਈ ਬੈਰਕੇਡਿੰਗ ਕੀਤੀ ਹੋਈ ਸੀ, ਜਿਸ ਨੂੰ ਅਕਾਲੀ ਆਗੂਆਂ ਨੇ ਤੋੜਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜੋ
ਕਿਸਾਨੀ ਮੋਰਚੇ ਦੀ ਚੜ੍ਹਦੀਕਲਾ ਤੇ ਸਰਬੱਤ ਦੇ ਭਲੇ ਲਈ ਮਾਰਕੀਟ ਕਮੇਟੀ ਨੇ ਪਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਇਸ ਦੌਰਾਨ ਪੁਲਸ ਨਾਲ ਅਕਾਲੀ ਆਗੂਆਂ ਦੀ ਹਲਕੀ ਝੜਪ ਵੀ ਹੋਈ, ਜਿਸ ਤੋਂ ਬਾਅਦ ਕਈ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਨ੍ਹਾਂ ਆਗੂਆਂ ਨੂੰ ਚੰਡੀਗੜ੍ਹ ਦੇ ਸੈਕਟਰ-17 ਪੁਲਸ ਥਾਣੇ ਵਿਖੇ ਲਿਜਾਇਆ ਗਿਆ ਹੈ।ਦੱਸਣਯੋਗ ਹੈ ਕਿ ਵਿਧਾਨ ਸਭਾ ਦਾ ਘਿਰਾਅ ਕਰਨ ਤੋਂ ਪਹਿਲਾਂ ਸੈਕਟਰ-25 ਵਿਖੇ ਅਕਾਲੀ ਦਲ ਵੱਲੋਂ ਵੱਡੀ ਰੈਲੀ ਰੱਖੀ ਗਈ ਸੀ, ਜਿਸ ‘ਚ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ‘ਤੇ ਖੂਬ ਰਗੜੇ ਲਾਏ ਅਤੇ ਐਲਾਨ ਕੀਤਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਬਿਜਲੀ ਬਿੱਲਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ 8 ਮਾਰਚ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ।