
ਵੱਡੇ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਦੁਬਾਰਾ ਫੇਰ ਸਰਕਾਰ ਬਣੇਗੀ-ਖੁਸ਼ਬਾਜ ਜਟਾਣਾ
ਰਾਮਾਂ ਮੰਡੀ, 13 ਜੂਨ (ਲਹਿਰੀ)-2022 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਹਲਕਾ ਤਲਵੰਡੀ ਸਾਬੋਂ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਬਾਘਾ, ਸੇਖੂ, ਮਲਕਾਣਾ, ਲਾਲੇਆਣਾ ਆਦਿ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜ਼ਾ ਦਾ ਜਾਇਜ਼ਾ ਲੈ ਕੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਮੁੱਖ ਮੰਤਰੀ ਸਾਹਿਬ ਨੇ ਪੂਰੇ ਕੀਤੇ ਹਨ। ਖੁਸ਼ਬਾਜ ਜਟਾਣਾ ਨੇ ਕਿਹਾ ਆਮ ਆਦਮੀ ਪਾਰਟੀ 2017 ਵਿੱਚ ਲੋਕਾਂ ਨੂੰ ਗੁੰਮਰਾਹ ਕਰਕੇ ਹੋਂਦ ਵਿੱਚ ਆਈ ਸੀ, ਪ੍ਰੰਤੂ ਹੁਣ ਸੂਬੇ ਲੋਕ ਜਾਗਰੁਕ ਹੋ ਚੁੱਕੇ ਹਨ, ਜਿਸ ਆਮ ਆਦਮੀ ਪਾਰਟੀ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਰਿਹਾ। ਜਟਾਣਾ ਨੇ ਕਿਹਾ ਅਕਾਲੀ ਦਲ ਨੇ 10 ਸਾਲ ਸੱਤਾ ਵਿੱਚ ਰਹਿ ਕੇ ਆਮ ਜਨਤਾ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ, ਜਿਸ ਕਰਕੇ ਲੋਕ ਅਕਾਲੀਆਂ ਨੂੰ ਪਿੰਡਾਂ ਵਿੱਚ ਵੜ੍ਹਨ ਨਹੀਂ ਦੇ ਰਹੇ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਹੱਥ ਖੜੇ ਕਰਕੇ 2022 ਦੀਆਂ ਚੋਣਾਂ ਵਿੱਚ ਖੁਸ਼ਬਾਜ ਜਟਾਣਾ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਵਿਧਾਇਕ ਬਣਾਉਣ ਦਾ ਐਲਾਨ ਕੀਤਾ। ਇਸ ਮੌਕੇ ਰਣਜੀਤ ਸਿੰਘ ਸੰਧੂ, ਦਿਲਪ੍ਰੀਤ ਜਟਾਣਾ, ਪਿੰਦਰ ਕਣਕਵਾਲ ਯੂਥ ਹਲਕਾ ਪ੍ਰਧਾਨ, ਚੇਅਰਮੈਨ ਸੁਖਜੀਤ ਸਿੰਘ ਬੰਟੀ, ਸਰਪੰਚ ਬਲਵਿੰਦਰ ਸਿੰਘ ਮਲਕਾਣਾ, ਸਰਪੰਚ ਗੁਰਚੇਤ ਸਿੰਘ ਸੇਖੂ, ਸਰਪੰਚ ਅੰਗਰੇਜ਼ ਸਿੰਘ ਪੱਕਾ, ਕੌਂਸਲਰ ਮਨੌਜ ਸਿੰਗੋਂ, ਹਰਤੇਜ਼ ਮੱਲਵਾਲਾ ਬਲਾਕ ਪ੍ਰਧਾਨ, ਪ੍ਰਧਾਨ ਕਿ੍ਰਸ਼ਨ ਕਾਲਾ ਆਦਿ ਹਾਜ਼ਰ ਸਨ।
