
ਰਾਮਪੁਰਾ ਫੂਲ(ਜਸਵੀਰ ਔਲਖ)-ਸੀ ਬੀ ਐਸ ਈ ਤੋਂ ਮਾਨਤਾ ਪ੍ਰਾਪਤ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਵਿੱਚ 73ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਇਸ ਇਤਿਹਾਸਕ ਮੌਕੇ ਸਕੂਲ ਮੈਨੇਜਮੈਂਟ, ਬੋਰਡ ਮੈਂਬਰ, ਸਕੂਲ ਪ੍ਰਿੰਸੀਪਲ ਅਤੇ ਸਾਰੇ ਅਧਿਆਪਕ ਹਾਜ਼ਰ ਸਨ।ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਕੂਲ ਦੇ ਚੇਅਰਮੈਨ ਸ਼੍ਰੀ ਕਮਲੇਸ਼ ਸਰਾਫ ਜੀ, ਵਾਈਸ ਚੇਅਰਮੈਨ ਸ੍ਰੀ ਅਮਿਤ ਸਰਾਫ ਜੀ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਆਸ਼ੂਤੋਸ਼ ਰਸਤੋਗੀ ਵੱਲੋਂ ਝੰਡਾ ਲਹਿਰਾਇਆ ਗਿਆ ਅਤੇ ਗਣਤੰਤਰ ਦਿਵਸ ਦੀ ਸਾਰਿਆਂ ਨੂੰ ਵਧਾਈ ਦਿੱਤੀ ਗਈ। ਇਸ ਮੋਕੇ ਸਕੂਲ ਦੇ ਪੀਜੀ ਤੋਂ ਬਾਰ੍ਹਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਵਰਚੁਅਲ ਔਨਲਾਈਨ ਮੀਟਿੰਗ ਦੁਆਰਾ ਭਾਗ ਲਿਆ।ਵਰਚੁਅਲ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਗਣਤੰਤਰ ਦਿਵਸ ਦੇ ਭਾਸ਼ਣ, ਦੇਸ਼ ਭਗਤੀ ਗੀਤ ਅਤੇ ਡਾਂਸ ਦੀ ਆਕਰਸ਼ਕ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ਼੍ਰੀ ਕਮਲੇਸ਼ ਸਰਾਫ ਨੇ ਸਾਰਿਆਂ ਨੂੰ 73ਵੇਂ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਭਾਰਤੀ ਨਾਗਰਿਕਾਂ ਨੂੰ ਆਪਣੀ ਸਰਕਾਰ ਚੁਣਨ ਦੀ ਸ਼ਕਤੀ ਅਤੇ ਵਿਅਕਤੀਗਤ ਭਾਰਤ ਦੀ ਭਾਵਨਾ ਦੇ ਸਸ਼ਕਤੀਕਰਨ ਦਾ ਜਸ਼ਨ ਹੈ।ਸਕੂਲ ਦੇ ਪ੍ਰਿੰਸੀਪਲ ਸ਼੍ਰੀ ਆਸ਼ੂਤੋਸ਼ ਰਸਤੋਗੀ ਜੀ ਨੇ ਇਸ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਆਯੋਜਿਤ ਵਰਚੁਅਲ ਪ੍ਰੋਗਰਾਮ ਦੀ ਪੇਸ਼ਕਾਰੀ ਲਈ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਦਿਨ ਭਾਰਤੀ ਨਾਗਰਿਕਾਂ ਨੂੰ ਆਪਣੀ ਸਰਕਾਰ ਨੂੰ ਲੋਕਤੰਤਰੀ ਢੰਗ ਨਾਲ ਚੁਣਨ ਦੀ ਸ਼ਕਤੀ ਦੀ ਯਾਦ ਦਿਵਾਉਂਦਾ ਹੈ।
