
ਰਾਮਪੁਰਾ ਫੂਲ(ਜਸਵੀਰ ਔਲਖ)-ਰੋਜ਼ਾਨਾ ਸਵੇਰਾ- ਸੀ.ਬੀ.ਐਸ.ਸੀ. ਤੋਂ ਮਾਨਤਾ ਪ੍ਰਾਪਤ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਨੇ ਯੂਨਿਟ ਇਮਤਿਹਾਨ-1 ਦੀ ਸਮਾਪਤੀ ਤੋਂ ਬਾਅਦ ਬੱਚਿਆਂ ਦੇ ਦਿਮਾਗ ਨੂੰ ਤਰੋ-ਤਾਜ਼ਾ ਰੱਖਣ ਲਈ ਹਾਰਡੀਜ਼ ਵਰਲਡ, ਲੁਧਿਆਣਾ ਵਿਖੇ ਇੱਕ ਦਿਨ ਦੇ ਟੂਰ ਦਾ ਪ੍ਰਬੰਧ ਕੀਤਾ ਗਿਆ। ਦਰਅਸਲ ਸਕੂਲ ਦੀ ਮੈਨੇਜਮੈਂਟ ਨੇ ਬੱਚਿਆਂ ਨੂੰ ਐਡਵੈਂਚਰ ਦੀ ਦੁਨੀਆ ‘ਚ ਲੈ ਕੇ ਜਾਣ ਦਾ ਫੈਸਲਾ ਕੀਤਾ। ਹਾਰਡੀਜ਼ ਵਰਲਡ ਬੱਚਿਆਂ ਦੇ ਮਨੋਰੰਜਨ ਲਈ ਬਹੁਤ ਹੀ ਸੁੰਦਰ ਥਾਂ ਹੈ। ਇੱਥੇ ਗਰਮੀ ਨੂੰ ਦੂਰ ਕਰਦੇ ਹੋਏ ਬੱਚਿਆਂ ਲਈ ਵਾਟਰ ਪਾਰਕ, ਵੱਖ-ਵੱਖ ਤਰ੍ਹਾਂ ਦੇ ਝੂਲੇ, ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧਿਆਂ ਕਰਵਾਈਆਂ ਗਈਆਂ। ਬੱਚਿਆਂ ਨੇ ਝੂਲਿਆਂ ‘ਚ ਝੂਟੇ ਲੈ ਕੇ ਖੂਬ ਮਸਤੀ ਕੀਤੀ ਅਤੇ ਪਾਣੀ ‘ਚ ਨਹਾ ਕੇ ਬੱਚਿਆਂ ਨੇ ਖੂਬ ਡਾਂਸ ਕੀਤਾ |
ਸਕੂਲ ਦੇ ਵਾਈਸ ਚੇਅਰਮੈਨ ਸ੍ਰੀ ਅਮਿਤ ਸਰਾਫ਼ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਇਹ ਟੂਰ ਪਿ੍ੰਸੀਪਲ ਸ੍ਰੀਮਤੀ ਹਰਦੇਵ ਕੌਰ ਸਿੱਧੂ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਦੌਰਾਨ ਅਧਿਆਪਕਾਂ ਨੇ ਵਾਟਰ ਪਾਰਕ ਦਿਖਾ ਕੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ। ਬੱਚਿਆਂ ਲਈ ਰਿਫਰੈਸ਼ਮੈਂਟ, ਦੁਪਹਿਰ ਦੇ ਖਾਣੇ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਸੀ। ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਪੂਰੇ ਦਿਨ ਦਾ ਆਨੰਦ ਮਾਣਿਆ।
ਪਿ੍ੰਸੀਪਲ ਸ੍ਰੀਮਤੀ ਹਰਦੇਵ ਕੌਰ ਸਿੱਧੂ ਨੇ ਕਿਹਾ ਕਿ ਸਕੂਲ ਬੱਚੇ ਦੇ ਜੀਵਨ ਦਾ ਨੀਂਹ ਪੱਥਰ ਹੁੰਦਾ ਹੈ | ਅਸੀਂ ਗਲੋਬਲ ਡਿਸਕਵਰੀ ਸਕੂਲ ਵਿੱਚ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ, ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਗਿਆਨ ਅਤੇ ਹਰ ਸੰਭਵ ਗਤੀਵਿਧੀਆਂ ਕਰ ਰਹੇ ਹਾਂ ਤਾਂ ਜੋ ਉਨ੍ਹਾਂ ‘ਤੇ ਪੜ੍ਹਾਈ ਦਾ ਬੋਝ ਨਾ ਪਵੇ। ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਟੂਰ ਦੇ ਆਯੋਜਨ ਲਈ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ।
