ਰਾਮਪੁਰਾ ਫੂਲ (ਜਸਵੀਰ ਔਲਖ):- ਸੀ ਬੀ ਐਸ ਈ ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨਜ ਗਲੋਬਲ ਡਿਸਕਵਰੀ ਸਕੂਲ ਵਿੱਚ ਕਾਰਗਿਲ ਵਿਜੇ ਦਿਵਸ ਮਨਾਉਂਦੇ ਹੋਏ, ਬਹਾਦਰ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਯਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਭਾਸ਼ਣ, ਕਵਿਤਾ ਅਤੇ ਨਾਟਕ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਇੱਕ ਵੱਖਰਾ ਹੀ ਉਤਸ਼ਾਹ ਦੇਖਣ ਨੂੰ ਮਿਲਿਆ। ਬੱਚਿਆਂ ਨੂੰ ਕਾਰਗਿਲ ਵਿਜੇ ਦਿਵਸ ਬਾਰੇ ਜਾਣਕਾਰੀ ਦੇਣ ਲਈ ਛੋਟੀਆਂ ਵੀਡੀਓ ਵੀ ਦਿਖਾਈਆਂ ਗਈਆਂ।
ਇਸ ਮੌਕੇ ਸਕੂਲ ਦੇ ਚੇਅਰਮੈਨ ਸ਼੍ਰੀ ਕਮਲੇਸ਼ ਸਰਾਫ ਜੀ ਅਤੇ ਵਾਈਸ ਚੇਅਰਮੈਨ ਸ਼੍ਰੀ ਅਮਿਤ ਸਰਾਫ ਜੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹਰ ਸਾਲ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮਨਾਇਆ ਜਾਂਦਾ ਹੈ। 1999 ਵਿੱਚ ਭਾਰਤ ਅਤੇ ਪਾਕਿਸਤਾਨ ਦੀ ਫੌਜ ਦਰਮਿਆਨ ਇਹ ਕਾਰਗਿਲ ਜੰਗ 60 ਦਿਨਾਂ ਤੱਕ ਚੱਲੀ, ਇਸ ਜੰਗ ਵਿੱਚ ਭਾਰਤ ਦੀ ਜਿੱਤ ਹੋਈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਹਰ ਸਾਲ ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਰਹਿਣਾ ਚਾਹੀਦਾ ਹੈ।
ਕੋਰੀਓਗ੍ਰਾਫੀ ਦੌਰਾਨ ਸ਼੍ਰੀਮਤੀ ਚੰਦਨ ਸਰਾਫ ਜੀ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਦੇਖ ਕੇ ਭਾਵੁਕ ਹੋ ਗਏ ਅਤੇ ਸ਼੍ਰੀਮਤੀ ਬਿੰਦੀਆ ਸਰਾਫ ਜੀ ਅਤੇ ਮਿਸ ਨੰਦਿਨੀ ਸਰਾਫ ਜੀ ਨੇ ਬੱਚਿਆਂ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ।
ਕਾਰਗਿਲ ਵਿਜੇ ਦਿਵਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਦੇਵ ਕੌਰ ਸਿੱਧੂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਦੇਸ਼ ਲਈ ਸ਼ਹੀਦ ਹੋਣ ਵਾਲੇ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਨਹੀਂ ਭੁੱਲਣਾ ਚਾਹੀਦਾ ਸਗੋਂ ਉਨ੍ਹਾਂ ਨੂੰ ਯਾਦ ਕਰਕੇ ਹਮੇਸ਼ਾ ਪ੍ਰਣ ਕਰਨਾ ਚਾਹੀਦਾ ਹੈ | ਦੇਸ਼ ਦੀ ਰੱਖਿਆ ਅਤੇ ਤਰੱਕੀ ਲਈ ਤਿਆਰ ਰਹਿਣਾ ਚਾਹੀਦਾ ਹੈ।

