ਰਾਮਪੁਰਾ ਫੂਲ(ਜਸਵੀਰ ਔਲਖ)-ਰੋਜ਼ਾਨਾ ਸਵੇਰਾ-
ਲਾਲਾ ਕਸਤੂਰੀ ਲਾਲ ਸਰਵਹਿਤਕਾਰੀ ਵਿਦਿਆ ਮੰਦਰ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਆਯੋਜਿਤ ਜ਼ੋਨ ਪੱਧਰੀ ਅਥਲੈਟਿਕਸ ਮੀਟ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਲਾ ਦੇ ਜੌਹਰ ਵਿਖਾਏ ਗਏ । ਟੂਰਨਾਮੈਂਟ ਦੇ ਪਹਿਲੇ ਦਿਨ ਆਯੁਸ਼ੀ ਨੇ ਗੋਲੇ ਅਤੇ ਡਿਸਕਸ ਥਰੋ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ, ਜਸਪ੍ਰੀਤ ਕੌਰ ਨੇ ਗੋਲੇ ਅਤੇ ਡਿਸਕਸ ਥਰੋ ਵਿੱਚੋਂ ਅਤੇ ਸੁਖਮਨਪ੍ਰੀਤ ਕੌਰ ਨੇ ਹੈਮਰ ਥ੍ਰੋ ਵਿੱਚ ਪਹਿਲਾ ਸਥਾਨ ਹਾਸਲ ਕੀਤਾ । ਸੁਮਨਪ੍ਰੀਤ ਕੌਰ ਨੇ ਪੋਲ ਵਲਟ ਅਤੇ ਉੱਚੀ ਛਾਲ ਦੇ ਵਿੱਚ ਦੂਜਾ ਅਤੇ ਤੀਜਾ ਸਥਾਨ ਜਦੋਂਕਿ ਖੁਸ਼ਪ੍ਰੀਤ ਕੌਰ ਨੇ ਵਾਕ ਰੇਸ ਦੇ ਵਿੱਚ ਬਰਾਉਂਸ ਮੈਡਲ ਹਾਸਿਲ ਕੀਤਾ । ਦੀਪਕਰਨ ਸਿੰਘ ਨੇ ਡਿਸਕਸ ਥਰੋ ਅਤੇ ਲੰਬੀ ਛਾਲ ਦੇ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ । ਖੇਡਾਂ ਦੇ ਦੂਸਰੇ ਦਿਨ ਵੀ ਬੱਚਿਆਂ ਨੇ ਆਪਣੀ ਕਲਾ ਦਾ ਲੋਹਾ ਮੰਨਵਾਉਂਦੇ ਹੋਏ ਜਗਮੀਤ ਸਿੰਘ ਨੇ ਗੋਲਾ ਸੁੱਟਣ ਵਿਚ ਪਹਿਲਾ ਸਥਾਨ, ਬੀਰ ਦਵਿੰਦਰ ਸਿੰਘ ਨੇ ਉੱਚੀ ਛਾਲ ਅਤੇ ਪੋਲ ਵਲਟ ਵਿੱਚ ਪਹਿਲਾ ਸਥਾਨ ਹਰਪ੍ਰੀਤ ਸਿੰਘ ਨੇ ਡਿਸਕਸ ਥਰੋ ਅਤੇ ਪੋਲ ਵਲਟ ਦੇ ਵਿੱਚ ਦੂਸਰਾ ਸਥਾਨ, ਗਗਨਦੀਪ ਸਿੰਘ ਨੇ ਉੱਚੀ ਛਾਲ ਦੇ ਵਿੱਚ ਤੀਸਰਾ ਸਥਾਨ ਹਾਸਿਲ ਕਰਕੇ ਆਪਣੀ ਕਲਾ ਦੇ ਜੌਹਰ ਦਿਖਾਏ । ਇਸ ਮੌਕੇ ਤੇ ਬੱਚਿਆਂ ਦਾ ਸਕੂਲ ਵਿੱਚ ਪਹੁੰਚਣ ਤੇ ਸਕੂਲ ਦੇ ਪ੍ਰਿੰਸਿਪਲ ਐੱਸ ਕੇ ਮਲਿਕ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਹੌਂਸਲਾ ਅਫਜ਼ਾਈ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਨੂੰ ਜਾਰੀ ਰੱਖ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਦੇ ਲਈ ਪ੍ਰੇਰਿਤ ਕੀਤਾ । ਪ੍ਰਿੰਸੀਪਲ ਮਲਿਕ ਨੇ ਬੱਚਿਆਂ ਨੂੰ ਸਮਾਜ ਵਿੱਚ ਆਪਣਾ ਰੁਤਬਾ ਹਾਸਿਲ ਕਰਦੇ ਹੋਏ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਇੱਕ ਤੰਦਰੁਸਤ ਸ਼ਰIਰ ਵਿੱਚ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ ਅਤੇ ਖੇਡਾਂ ਵਿਅਕਤੀ ਦਾ ਸਰਵ – ਪੱਖੀ ਵਿਕਾਸ ਕਰਦੀਆਂ ਹਨ । ਖੇਡਾਂ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਦੀ ਚੋਣ ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ ਲਈ ਹੋਈ ਜੇਤੂ ਬੱਚਿਆਂ ਨੂੰ ਟੂਰਨਾਮੈਂਟ ਕਮੇਟੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਦਾ ਸਰੀਰਕ ਸਿੱਖਿਆ ਵਿਭਾਗ- ਲਵਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਬਿਕਰਮਜੀਤ ਸਿੰਘ ਅਤੇ ਬੀਰ ਦਵਿੰਦਰ ਕੌਰ ਹਾਜ਼ਰ ਸਨ ।

