
ਰਾਮਪੁਰਾ ਫੂਲ (ਜਸਵੀਰ ਔਲਖ)- ਮਨੁੱਖੀ ਜੀਵਨ ਵਿੱਚ ਦੰਦਾਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਾਫ ਐਜੂਵਿਕਨ ਗਲੋਬਲ ਡਿਸਕਵਰੀ ਸਕੂਲ, ਜਿਸ ਨੂੰ ਸੀਬੀਐਸਈ ਦੁਆਰਾ ਮਾਨਤਾ ਪ੍ਰਾਪਤ ਹੈ, ਬੱਚਿਆਂ ਨੂੰ ਦੰਦਾਂ ਦੇ ਸੜਨ ਦੇ ਨਾਲ-ਨਾਲ ਪੀਰੀਅਡੋਂਟਲ ਬਿਮਾਰੀ ਨੂੰ ਰੋਕਣ ਲਈ ਜਾਗਰੂਕ ਕਰਨ ਲਈ ਬੱਚਿਆਂ ਲਈ “ਡੈਂਟਲ ਹਾਈਜੀਨ ਐਂਡ ਪ੍ਰੋਪਰ ਬਰੱਸ਼ਿੰਗ” ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਤੋਂ ਡਾ: ਰੇਣੂ, ਪ੍ਰਾਚੀ, ਚੇਤਨਾ ਅਤੇ ਆਸ਼ੂ ਨੇ ਸਕੂਲ ਦਾ ਦੌਰਾ ਕਰਕੇ ਬੱਚਿਆਂ ਨੂੰ ਦੰਦਾਂ ਦੀ ਸਫ਼ਾਈ ਦੀਆਂ ਸਹੀ ਤਕਨੀਕਾਂ, ਦੰਦਾਂ ਦੀਆਂ ਬਿਮਾਰੀਆਂ ਦੇ ਕਾਰਨਾਂ ਅਤੇ ਇਨ੍ਹਾਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮੂੰਹ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਲਈ ਘੱਟੋ-ਘੱਟ ਦੋ ਮਿੰਟਾਂ ਲਈ ਰੋਜ਼ਾਨਾ ਦੋ ਵਾਰ ਬੁਰਸ਼ ਕਰਨ ਲਈ ਉਤਸ਼ਾਹਿਤ ਕੀਤਾ।
ਬੱਚਿਆਂ ਨੇ ਇਸ ਗਤੀਵਿਧੀ ਵਿੱਚ ਦਿਲਚਸਪੀ ਦਿਖਾਈ। ਬੱਚੇ ਘਰੋਂ ਟੁੱਥ ਬਰੱਸ਼ ਲੈ ਕੇ ਆਏ। ਬੱਚਿਆਂ ਨੇ ਆਪਣੇ ਟੂਥਬਰੱਸ਼ ਨਾਲ ਬੁਰਸ਼ ਕਰਨ ਦੀ ਤਕਨੀਕ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ। ਬੱਚਿਆਂ ਵੱਲੋਂ ਦੰਦਾਂ ਦੇ ਮਾਡਲ ‘ਤੇ ਸਹੀ ਬੁਰਸ਼ ਕਰਨ ਦੀ ਤਕਨੀਕ ਦਾ ਪ੍ਰਦਰਸ਼ਨ ਵੀ ਕੀਤਾ ਗਿਆ।
“ਡੈਂਟਲ ਹਾਈਜੀਨ ਐਂਡ ਪ੍ਰੋਪਰ ਬੁਰੱਸ਼ਿੰਗ” ਗਤੀਵਿਧੀ ਦੌਰਾਨ, ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਦੇਵ ਕੌਰ ਸਿੱਧੂ ਨੇ ਦੱਸਿਆ ਕਿ ਮੂੰਹ ਦੀ ਸਿਹਤ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਦੰਦਾਂ ਦੀ ਬੁਰਸ਼ ਕਰਨ ਦੀਆਂ ਚੰਗੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ, 7 ਨਵੰਬਰ ਨੂੰ ਭਾਰਤ ਵਿੱਚ ਰਾਸ਼ਟਰੀ ਦੰਦਾਂ ਦੀ ਬੁਰੱਸ਼ਿੰਗ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਪ੍ਰੋਗਰਾਮ ਮਾਪਿਆਂ ਅਤੇ ਬੱਚਿਆਂ ਦੇ ਮੂੰਹ ਦੀਆਂ ਬਿਮਾਰੀਆਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਸਕੂਲ ਦੇ ਬੱਚਿਆਂ ਨੂੰ ਦੰਦਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਸਕੂਲ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਆਈ ਡਾਕਟਰ ਟੀਮ ਦਾ ਧੰਨਵਾਦ ਕੀਤਾ।
