
ਜਲੰਧਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪ੍ਰਬੰਧਕ ਕਮੇਟੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਲੋਂ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਧਾਰਮਿਕ ਜੱਥੇਬੰਦੀਆਂ ਸੇਵਾ ਸੁਸਾਇਟੀਆਂ ਦੀ ਮੀਟਿੰਗ 13 ਨਵੰਬਰ ਨੂੰ ਸ਼ਾਮ 4 ਵਜੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ‘ਚ ਕੀਤੀ ਜਾ ਰਹੀ ਹੈ। ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ ਤੇ ਮਨਜੀਤ ਸਿੰਘ ਠੁਕਰਾਲ ਨੇ ਸਮੂਹ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਨੂੰ ਇਸ ਮੀਟਿੰਗ ‘ਚ ਸ਼ਾਮਲ ਹੋ ਕੇ ਪੋ੍ਗਰਾਮ ਉਲੀਕਣ ਦੀ ਬੇਨਤੀ ਕੀਤੀ ਹੈ।