
ਰਾਮਪੁਰਾ ਫੂਲ (ਜਸਵੀਰ ਔਲਖ)-ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਵਿਖੇ ਬੱਚਿਆਂ ਦੀ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਜੀ ਦੀ ਅਗਵਾਈ ਹੇਠ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
‘ਸੜਕ ਸੁਰੱਖਿਆ’ ਵਿਸ਼ੇ ‘ਤੇ lll-Vlll ਜਮਾਤਾਂ ਲਈ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ ਅਤੇ ‘ਵਾਤਾਵਰਣ ਸੁਰੱਖਿਆ’ ਵਿਸ਼ੇ ‘ਤੇ Vl-Vlll ਜਮਾਤਾਂ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ |
ਇਸ ਮੁਕਾਬਲੇ ਵਿੱਚ ਸਾਰੇ ਬੱਚਿਆਂ ਨੇ ਬਹੁਤ ਹੀ ਹੁਨਰ ਅਤੇ ਉਤਸ਼ਾਹ ਨਾਲ ਭਾਗ ਲਿਆ।ਬੱਚਿਆਂ ਨੇ ਸੜਕ ਸੁਰੱਖਿਆ ਜਾਗਰੂਕਤਾ ਬਾਰੇ ਵੱਖ-ਵੱਖ ਸਲੋਗਨ ਲਿਖੇ। ਬੱਚਿਆਂ ਵੱਲੋਂ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਪਾਣੀ ਬਚਾਓ, ਵਾਤਾਵਰਨ ਦੀ ਸ਼ੁੱਧਤਾ, ਵਾਤਾਵਰਨ ਦੀ ਸੰਭਾਲ ਸਬੰਧੀ ਕਈ ਤਰ੍ਹਾਂ ਦੇ ਪੋਸਟਰ ਬਣਾਏ ਗਏ | ਜਿਸ ਨੂੰ ਦੇਖ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਪੈਦਾ ਹੋ ਗਿਆ।
ਬੱਚਿਆਂ ਵੱਲੋਂ ਕਰਵਾਏ ਗਏ ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਾਊਸ ਦੇ ਆਧਾਰ ’ਤੇ ਬੱਚਿਆਂ ਦੀ ਚੋਣ ਕੀਤੀ ਗਈ। ‘ਸਲੋਗਨ ਰਾਈਟਿੰਗ’ ਵਿੱਚ ਰੋਨਿਤ, ਪ੍ਰਾਚੀ, ਸਾਨਵੀ ਸ਼ਰਮਾ ਅਤੇ ‘ਪੋਸਟਰ ਮੇਕਿੰਗ’ ਵਿੱਚ ਮਹਿਕ, ਜੈਸਮੀਨ ਕੌਰ, ਰਵਨੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਤੀਜੀ-ਪੰਜਵੀਂ ਵਿੱਚ ਸੈਂਟਰਸ ਹਾਊਸ ਦੇ ਬੱਚਿਆਂ ਅਤੇ 6ਵੀਂ-8ਵੀਂ ਜਮਾਤ ਵਿੱਚ ਐਂਡਰੋਮੇਡਾ ਹਾਊਸ ਦੇ ਬੱਚਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ।
ਇਸ ਪ੍ਰਤੀਯੋਗਤਾ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਵਿੱਚ ਸਮਾਜ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਉਨ੍ਹਾਂ ਦੀ ਪ੍ਰਤਿਭਾ ਵਿੱਚ ਵੀ ਨਿਖਾਰ ਆਉਂਦਾ ਹੈ। ਗਤੀਵਿਧੀਆਂ ਬੱਚਿਆਂ ਵਿੱਚ ਰਚਨਾਤਮਕ ਸ਼ਕਤੀ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਬੱਚਿਆਂ ਨੂੰ ਸਕੂਲ ਵਿੱਚ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜੇਤੂਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ।
