Ludhiana- ਗੁੱਜਰਵਾਲ ਡੇਹਲੋਂ ਸੜਕ ਤੇ ਨਾਰੰਗਵਾਲ ਕਾਲਜ ਨਜ਼ਦੀਕ ਸ਼ਨਿਚਰਵਾਰ ਦੇਰ ਰਾਤ ਤੇਜ਼ ਰਫਤਾਰ ਟਰਾਲੇ ਦੀ ਲਪੇਟ ਚ ਆਉਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਜਗਜੀਵਨ ਸਿੰਘ ਬੱਬੂ ਪੁੱਤਰ ਦਰਸ਼ਨ ਸਿੰਘ ਵਾਸੀ ਗੁੱਜਰਵਾਲ ਅਤੇ ਮਨਿੰਦਰ ਸਿੰਘ ਮਨੀ ਪੁੱਤਰ ਸੁਖਦੇਵ ਸਿੰਘ ਵਾਸੀ ਬਰੋਟਾ ਰੋਡ ਨਿਊ ਸ਼ਿਮਲਾ ਪੁਰੀ ਲੁਧਿਆਣਾ ਆਪੋ-ਆਪਣੇ ਮੋਟਰਸਾਈਕਲਾਂ ’ਤੇ ਜਾ ਰਹੇ ਸਨ ਤਾਂ ਤੇਜ਼ ਰਫਤਾਰ ਟਰਾਲੇ ਨੇ ਉਨ੍ਹਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ ’ਚ ਮਨਿੰਦਰ ਸਿੰਘ ਮਨੀ ਮੌਕੇ ’ਤੇ ਹੀ ਦਮ ਤੋੜ ਗਿਆ ਜਦਕਿ ਜਗਜੀਵਨ ਸਿੰਘ ਨੇ ਹਸਪਤਾਲ ਜਾਂਦਿਆਂ ਰਸਤੇ ਚ ਦਮ ਤੋੜ ਦਿੱਤਾ। ਟਰਾਲਾ ਚਾਲਕ ਮੌਕੇ ਤੋਂ ਟਰਾਲੇ ਸਮੇਤ ਫਰਾਰ ਹੋ ਗਿਆ। ਡੇਹਲੋਂ ਪੁਲਿਸ ਨੇ ਅਣਪਛਾਤੇ ਟਰਾਲਾ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
