ਰਾਮਪੁਰਾ ਫੂਲ(ਜਸਵੀਰ ਔਲਖ)-ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਦਾ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ 100% ਰਿਹਾ ਹੈ। ਇਸ ਨਤੀਜੇ ਨੂੰ ਦੇਖ ਕੇ ਮਾਪੇ, ਅਧਿਆਪਕ, ਵਿਦਿਆਰਥੀ ਬਹੁਤ ਖੁਸ਼ ਨਜ਼ਰ ਆਏ। ਦਸਵੀਂ ਦੇ ਨਤੀਜੇ ਵਿਚ ਨਵਰੀਤ ਕੌਰ ਮਾਨ 93.80%, ਦੀਆ ਗਰਗ 91.40%, ਝਲਕ 90.40%, ਹਰਸਿਮਰ ਕੌਰ 90.20% ਅਤੇ 12ਵੀਂ ਪ੍ਰਨੀਤ ਕੌਰ ਨੇ 92.20% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।
10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਦੇਖ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਇੰਜਨੀਅਰ ਸ੍ਰੀ ਕਮਲੇਸ਼ ਸਰਾਫ਼ ਨੇ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿੱਚ ਵੀ ਇਸੇ ਲਗਨ ਅਤੇ ਇਕਾਗਰਤਾ ਨਾਲ ਮਿਹਨਤ ਕਰਕੇ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣ ਦਾ ਅਸ਼ੀਰਵਾਦ ਦਿੱਤਾ।
ਬੱਚਿਆਂ ਦੀ ਇਸ ਕਾਮਯਾਬੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਜੀ ਨੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਬੱਚਿਆਂ ਅਤੇ ਮਾਪਿਆਂ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ।

