
ਰਾਮਪੁਰਾ ਫੂਲ(ਜਸਵੀਰ ਔਲਖ)- ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਅੰਜੂ ਨਾਗਪਾਲ ਦੀ ਅਗਵਾਈ ਹੇਠ ਮਾਂ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਦਿਨ ਨੂੰ ਆਕਰਸ਼ਕ ਬਣਾਉਣ ਲਈ ਸੋਸ਼ਲ ਮੀਡੀਆ ਰਾਹੀਂ ‘ਮਾਂ ਅਤੇ ਮੈਂ’ ਮੁਕਾਬਲਾ ਕਰਵਾਇਆ ਗਿਆ। ਸੈਲਫੀ ਦੇ ਜੇਤੂਆਂ ਦੀ ਚੋਣ ਸੈਲਫੀ ਨੂੰ ਮਿਲੇ ਲਾਈਕਸ ਦੀ ਗਿਣਤੀ ਦੇ ਆਧਾਰ ‘ਤੇ ਕੀਤੀ ਗਈ ਸੀ। ਜਿਸ ਵਿੱਚ ਸ਼੍ਰੀਮਤੀ ਰੀਟਾ ਸਿੰਗਲਾ ਨੇ ਪਹਿਲਾ ਸਥਾਨ, ਸ਼੍ਰੀਮਤੀ ਅਨੂ ਬਾਂਸਲ ਨੇ ਦੂਜਾ ਸਥਾਨ, ਸ਼੍ਰੀਮਤੀ ਮੰਜੂ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਕੂਲ ਦੇ ਵਿਹੜੇ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸਕੂਲ ਬੋਰਡ ਦੇ ਮੈਂਬਰ ਸ਼੍ਰੀਮਤੀ ਚੰਦਨ ਬਾਲਾ ਸਰਾਫ ਜੀ, ਸ਼੍ਰੀਮਤੀ ਬਿੰਦੀਆ ਸਰਾਫ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸ਼੍ਰੀਮਤੀ ਚੰਦਨ ਬਾਲਾ ਸਰਾਫ ਜੀ ਨੇ ਆਏ ਮਹਿਮਾਨਾਂ ਨੂੰ ਮਾਂ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮਾਂ ਦਿਵਸ ਮਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਮਾਂ ਦੇ ਸਤਿਕਾਰ, ਮਾਂ ਦੇ ਬੰਧਨ ਅਤੇ ਸਮਾਜ ਵਿੱਚ ਮਾਵਾਂ ਦੇ ਪ੍ਰਭਾਵ ਨੂੰ ਦਰਸਾਉਣ ਦਾ ਤਿਉਹਾਰ ਹੈ।ਮਾਵਾਂ ਦਾ ਸਤਿਕਾਰ ਕਰਨਾ ਸਾਡੇ ਸਾਰਿਆਂ ਦਾ ਫਰਜ਼ ਹੈ ਮਾਂ ਇੱਕ ਅਜਿਹਾ ਪ੍ਰਮਾਤਮਾ ਦਾ ਰਚਿਆ ਹੋਇਆ ਰੂਪ ਹੈ ਜੋ ਬੱਚਿਆਂ ਦੀ ਜ਼ਿੰਦਗੀ ਅਤੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਉਂਦੀ ਹੈ। ਉਨ੍ਹਾਂ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।
ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਜੀ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਮਾਂ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
