
ਰਾਮਪੁਰਾ ਫੂਲ ( ਜਸਵੀਰ ਔਲਖ) ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਾਲ ਦਾ ਸਭ ਤੋਂ ਲੰਬਾ ਦਿਨ ਹੁੰਦਾ ਹੈ ਅਤੇ ਯੋਗਾ ਮਨੁੱਖ ਨੂੰ ਲੰਬੀ ਉਮਰ ਵੀ ਦਿੰਦਾ ਹੈ। ਇਹ ਦਿਨ ਪਹਿਲੀ ਵਾਰ 21 ਜੂਨ 2015 ਨੂੰ ਮਨਾਇਆ ਗਿਆ ਸੀ, ਜਿਸ ਦੀ ਸ਼ੁਰੂਆਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 27 ਸਤੰਬਰ 2014 ਨੂੰ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਆਪਣੇ ਭਾਸ਼ਣ ਵਿੱਚ ਕੀਤੀ ਸੀ। ਜਿਸ ਤੋਂ ਬਾਅਦ 21 ਜੂਨ ਨੂੰ “ਅੰਤਰਰਾਸ਼ਟਰੀ ਯੋਗ ਦਿਵਸ” ਵਜੋਂ ਘੋਸ਼ਿਤ ਕੀਤਾ ਗਿਆ। 11 ਦਸੰਬਰ 2014 ਨੂੰ, 21 ਜੂਨ ਨੂੰ “ਅੰਤਰਰਾਸ਼ਟਰੀ ਯੋਗ ਦਿਵਸ” ਮਨਾਉਣ ਦੇ ਪ੍ਰਸਤਾਵ ਨੂੰ ਸੰਯੁਕਤ ਰਾਸ਼ਟਰ ਵਿੱਚ 193 ਮੈਂਬਰਾਂ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ।
ਇਸ ਯੋਗ ਦਿਵਸ ਮੌਕੇ ਸਕੂਲ ਵਿੱਚ ਫੇਸਬੁੱਕ ਲਾਈਵ ਸੈਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ ਅਤੇ ਵਾਈਸ ਚੇਅਰਮੈਨ ਅਮਿਤ ਸਰਾਫ ਨੇ ਵੀ ਸ਼ਿਰਕਤ ਕੀਤੀ। ਜਿਸ ਵਿੱਚ ਚੇਅਰਮੈਨ ਕਮਲੇਸ਼ ਸਰਾਫ ਨੇ ਦੱਸਿਆ ਕਿ ਯੋਗਾ ਭਾਰਤ ਦਾ ਵਿਸ਼ਵ ਨੂੰ ਦਿੱਤਾ ਤੋਹਫਾ ਹੈ ਅਤੇ ਇੱਕ ਵਿਦਿਅਕ ਸੰਸਥਾ ਦੇ ਰੂਪ ਵਿੱਚ, ਅਸੀਂ ਇਸ ਅਭਿਆਸ ਦੇ ਲਾਭਾਂ ਨੂੰ ਆਪਣੇ ਵਿਦਿਆਰਥੀਆਂ ਅਤੇ ਫੈਕਲਟੀ ਤੱਕ ਪਹੁੰਚਾਉਣ ਵਿੱਚ ਬਹੁਤ ਮਾਣ ਮਹਿਸੂਸ ਕਰਦੇ ਹਾਂ।
ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅੰਜੂ ਨਾਗਪਾਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 21 ਜੂਨ ਨੂੰ ਪੂਰੇ ਦੇਸ਼ ਵਿੱਚ ਨੌਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ । ਅੱਜ ਦੇ ਯੁੱਗ ਵਿੱਚ ਯੋਗ ਅਤੇ ਆਸਣਾਂ ਦੀ ਉਪਯੋਗਤਾ ਵਧ ਗਈ ਹੈ। ਇਸ ਦੀ ਵਰਤੋਂ ਨਾਲ ਇਮਿਊਨਿਟੀ ਵਧਾਉਣ ਦੇ ਨਾਲ-ਨਾਲ ਲਾਇਲਾਜ ਰੋਗਾਂ ਨੂੰ ਠੀਕ ਕਰਨ ਦੇ ਨਾਲ-ਨਾਲ ਮਾਨਸਿਕ ਸਥਿਤੀ ਨੂੰ ਵੀ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਲਾਈਵ ਸੈਸ਼ਨ ਤੋਂ ਬੱਚਿਆਂ ਨੇ ਸਾਡੇ ਸਿਹਤਮੰਦ ਜੀਵਨ ਵਿੱਚ ਯੋਗਾ ਦੀ ਮਹੱਤਤਾ ਬਾਰੇ ਜਾਣਿਆ।
