
ਰਾਮਪੁਰਾ ਫੂਲ(ਜਸਵੀਰ ਔਲਖ):- ਸੀਬੀਐਸਈ ਦੁਆਰਾ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅੰਜੂ ਨਾਗਪਾਲ ਜੀ ਦੀ ਅਗਵਾਈ ਹੇਠ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਗੁਜਰੀ ਦੇ ਜੀ ਅਤੇ ਚਾਰ ਸਾਹਿਬਜ਼ਾਦੇ ਬਾਬਾ ਅਜੀਤ ,ਸਿੰਘ ਜੀ ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਨੂੰ ਭਾਵਨਾਤਮਕ ਸ਼ਰਧਾਂਜਲੀ ਦਿੱਤੀ ਗਈ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ੍ਰੀ ਕਮਲੇਸ਼ ਸ਼ਰਾਫ਼ ਜੀ ਨੇ ਸ਼ਹੀਦਾਂ ਦੇ ਜੀਵਨ ਤੇ ਚਰਚਾ ਕੀਤੀ। ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਸ਼ਹੀਦੀ ਬਾਰੇ ਵਿਸਤਾਰ ਸਹਿਤ ਦੱਸਿਆ ਗਿਆ। ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ” ਚਾਰ ਸਾਹਿਬਜ਼ਾਦੇ” ਫਿਲਮ ਦਿਖਾਈ ਗਈ। ਵਿਦਿਆਰਥੀਆਂ ਨੂੰ ਦਸਤਾਰਬੰਦੀ ਦੀ ਸਿਖਲਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਦੇ ਮਹਿਰਾਜ ਪਿੰਡ ਦੇ ਗੁਰਦੁਆਰੇ ਗੁਰੂਸਰ ਦਰਸ਼ਨਾਂ ਦੇ ਲਈ ਲਿਜਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਅੰਜੂ ਨਾਗਪਾਲ ਜੀ ਨੇ ਦੱਸਿਆ ਕਿ ਬੀਰ ਪੁਰਸ਼ਾਂ ਦੀਆਂ ਕਹਾਣੀਆਂ ਯੁੱਗਾਂ- ਯੁੱਗਾਂ ਤੱਕ ਯਾਦ ਕੀਤੀਆਂ ਜਾਂਦੀਆਂ ਰਹਿਣਗੀਆਂ। ਸਿੱਖ ਇਤਿਹਾਸ ਬਹੁਤ ਹੀ ਕੁਰਬਾਨੀਆਂ ਭਰਿਆ ਇਤਿਹਾਸ ਹੈ, ਪਰ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨਾ ਭੁੱਲਣ ਯੋਗ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਪਹਿਲਾਂ ਤਾਂ ਆਪਣੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਭੇਜਿਆ ਅਤੇ ਉਨਾਂ ਨੇ ਦਿੱਲੀ ਵਿਖੇ ਆਪਣਾ ਸ਼ੀਸ਼ ਦਿੱਤਾ ਅਤੇ ਫਿਰ ਉਸ ਉਪਰੰਤ ਆਪਣਾ ਸਾਰਾ ਪਰਿਵਾਰ ਸਿੱਖ ਕੌਮ ਤੋਂ ਵਾਰ ਦਿੱਤਾ, ਵੱਡੇ ਸਾਹਿਬਜ਼ਾਦੇ ਚਮਕੌਰ ਦੀ ਲੜਾਈ ਵਿੱਚ ਸ਼ਹੀਦ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਦੇ ਨਵਾਬ ਵਜ਼ੀਰ ਖਾਨ ਨੇ ਨੀਹਾਂ ਵਿੱਚ ਚਿਣਵਾ ਦਿੱਤਾ ਅਤੇ ਮਾਤਾ ਗੁਜਰੀ ਜੀ ਨੇ ਠੰਡੇ ਬੁਰਜ ਵਿੱਚ ਆਪਣੀ ਜਾਨ ਦੇ ਦਿੱਤੀ। ਸਾਡੀ ਕੌਮ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ । ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਮਨੁੱਖਤਾ ਦੀ ਰੱਖਿਆ ਕਰਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨਾਂ ਦੇ ਦੱਸੇ ਹੋਏ ਕਦਮ ਤੇ ਸਾਨੂੰ ਚੱਲਣਾ ਚਾਹੀਦਾ ਹੈ।