
ਰਾਮਪੁਰਾ ਫੂਲ(ਜਸਵੀਰ ਔਲਖ)
ਅਯੁੱਧਿਆ ਵਿੱਚ 22 ਜਨਵਰੀ 2024 ਨੂੰ ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਵਿੱਚ ਆਯੋਜਿਤ ਪ੍ਰਾਣ ਪ੍ਰਤਿਸ਼ਠਾ ਆਸਥਾ ਉਤਸਵ ਸਮਾਰੋਹ ਵਿੱਚ ਸਕੂਲ ਦੇ ਵਿਹੜੇ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ ਅਤੇ ਉਨ੍ਹਾਂ ਦੇ ਜੀਵਨ ਦੇ ਕੁਝ ਅਹਿਮ ਪਹਿਲੂਆਂ ਨੂੰ ਬੱਚਿਆਂ ਵੱਲੋਂ ਬੜੇ ਹੀ ਆਕਰਸ਼ਕ ਢੰਗ ਨਾਲ ਪੇਸ਼ ਕੀਤਾ ਗਿਆ। ਅੱਜ ਦੇ ਸਮਾਗਮ ਦਾ ਲਾਈਵ ਟੈਲੀਕਾਸਟ ਬੱਚਿਆਂ ਨੂੰ ਦਿਖਾਇਆ ਗਿਆ।ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਨੇ ਬੱਚਿਆਂ ਨੂੰ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ ਸੱਚਾ ਅਤੇ ਆਦਰਸ਼ਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।
ਅੱਜ ਦੇ ਇਸ ਸ਼ੁਭ ਮੌਕੇ ‘ਤੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼੍ਰੀ ਕਮਲੇਸ਼ ਸਰਾਫ ਜੀ ਅਤੇ ਵਾਈਸ-ਚੇਅਰਮੈਨ ਸ਼੍ਰੀ ਅਮਿਤ ਸਰਾਫ ਜੀ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਚੰਦਰ ਮੰਦਿਰ ਦੇ ਪਵਿੱਤਰ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
