ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਪੀਏਪੀ ਗਰਾਊਂਡ ਆਉਣਗੇ। ਮੁੱਖ ਮੰਤਰੀ ਮਾਨ ਨੇ ਪੰਜਾਬ ਵਿਚ ਹੋ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਜ਼ਖਮੀਆਂ ਦੀ ਮਦਦ ਲਈ ਰੋਡ ਸੇਫਟੀ ਫੋਰਸ ਦੀ ਸ਼ੁਰੂਆਤ ਕੀਤੀ ਸੀ। ਹੁਣ ਇਸ ਸੇਫਟੀ ਫੋਰਸ ਨੂੰ ਮਜ਼ਬੂਤ ਕਰਨ ਲਈ ਇਸ ਵਿਚ ਆਧੁਨਿਕ ਤਕਨੀਕ ਵਾਲੇ ਵਾਹਨ ਸ਼ਾਮਲ ਕੀਤੇ ਜਾ ਰਹੇ ਹਨ। ਸੀਐਮ ਮਾਨ ਇਨ੍ਹਾਂ ਗੱਡੀਆਂ ਦੀ ਅੱਜ ਸ਼ੁਰੂਆਤ ਕਰਨਗੇ। ਇਨ੍ਹਾਂ ਵਾਹਨ ਨੂੰ ਹਾਈਵੇਅ ‘ਤੇ ਤਾਇਨਾਤ ਕੀਤਾ ਜਾਵੇਗਾ। ਇਸ ਸੇਫਟੀ ਫੋਰਸ ਵਿਚ 144 ਵਾਹਨ ਸ਼ਾਮਲ ਕੀਤੇ ਜਾਣਗੇ। ਇਹ ਵਾਹਨ ਨਾ ਸਿਰਫ਼ ਤਕਨੀਕ ਨਾਲ ਲੈਸ ਹੋਵੇਗਾ, ਸਗੋਂ ਇਨ੍ਹਾਂ ਵਾਹਨਾਂ ਵਿੱਚ ਫਸਟ ਏਡ ਬਾਕਸ ਵੀ ਰੱਖੇ ਜਾਣਗੇ ਤਾਂ ਜੋ ਜ਼ਖ਼ਮੀਆਂ ਨੂੰ ਸਮਾਂ ਰਹਿੰਦੇ ਮੁੱਢਲੀ ਸਹਾਇਤਾ ਮੁਹੱਈਆ ਹੋ ਸਕੇ।
ਤਕਨੀਕ ਨਾਲ ਲੈਸ ਇਹ ਵਾਹਨ ਹਰੇਕ 30 ਕਿਲੋਮੀਟਰ ਦੀ ਦੂਰੀ ‘ਤੇ ਖੜ੍ਹੇ ਹੋਣਗੇ ਅਤੇ 112 ਨੰਬਰ ਡਾਇਲ ਕਰਨ ‘ਤੇ ਇਨ੍ਹਾਂ ਵਾਹਨਾਂ ਨੂੰ ਸਹਾਇਤਾ ਲਈ ਬੁਲਾਇਆ ਜਾ ਸਕੇਗਾ।
