ਰਾਮਪੁਰਾ ਫੂਲ (ਜਸਵੀਰ ਔਲਖ)– ਪਾਥਫਾਇੰਡਰ ਗਲੋਬਲ ਸਕੂਲ ਰਾਮਪੁਰਾ ਫੂਲ ਵਿੱਚ 75ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹਪੂਰਵਕ ਨਾਲ ਮਨਾਇਆਂ ਗਿਆ ਜਿਸ ਸਬੰਧੀ ਵਿਦਿਆਰਥੀਆਂ ਵੱਲੋਂ ਅਲੱਗ-ਅਲੱਗ ਪ੍ਰਕਾਰ ਦੀਆ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਿਵੇ ਤਿਰੰਗੇ ਝੰਡੇ ਦੇ ਪੋਸਟਰ ਬਣਾ ਕੇ ਉਸ ਵਿੱਚ ਰੰਗ ਭਰੇ ਅਤੇ ਵਿਦਿਆਰਥੀਆਂ ਵਲੋਂ ਆਰਟ ਕਰਾਫਟ ਅਤੇ ਦੇਸ਼ ਭਗਤੀ ਦੀਆਂ ਕਵਿਤਾਵਾਂ, ਭਾਸ਼ਣ, ਆਦਿ ਵਿੱਚ ਭਾਗ ਲਿਆ। । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਈਸ਼ੂ ਬਾਂਸਲ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਦਿਨ ਆਜ਼ਾਦੀ ਤੋਂ ਬਾਅਦ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਵੱਲੋਂ ਤਿਆਰ ਕੀਤਾ ਗਿਆ ਸਾਡੇ ਦੇਸ਼ ਦਾ ਆਪਣਾ ਸੰਵਿਧਾਨ ਲਾਗੂ ਹੋਇਆਂ ਸੀ ਜਿਸ ਕਰਕੇ ਇਸ ਦਿਨ ਨੂੰ ਪਿਛਲੇ 75 ਸਾਲਾਂ ਤੋਂ ਪੂਰੇ ਦੇਸ਼ ਵਿੱਚ ਮਨਾਇਆਂ ਜਾਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆਂ ਗ੍ਰਹਿਣ ਕਰਕੇ ਚੰਗੇ ਨਾਗਰਿਕ ਬਨਣ ਦੇਸ਼ ਅਤੇ ਸਮਾਜ- ਸੇਵੀ ਕਾਰਜਾ ਵਿੱਚ ਬਣਦਾ ਯੋਗਦਾਨ ਪਾਉਣ ਦਾ ਪੈਗਾਮ ਵੀ ਦਿੱਤਾ ਗਿਆ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਚੰਗਾ ਨਾਗਰਿਕ ਬਣ ਕੇ ਸਮਾਜ ਪ੍ਰਤੀ ਜਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ ।ਇਸ ਦਿਨ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਜਲੀ ਵੀ ਦਿੱਤੀ ਜਾਂਦੀ ਹੈ ਕਿਉਂਕਿ ਉਹਨਾਂ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਸੀ । ਸਾਨੂੰ ਕੌਮੀ ਤਿਉਹਾਰਾਂ ਨੂੰ ਖੁਸ਼ੀ ਅਤੇ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਸਕੂਲ ਵਿੱਚ ਇਹ ਤਿਉਹਾਰ ਮਨਾਉਣ ਦਾ ਮਕਸਦ ਬੱਚਿਆਂ ਨੂੰ ਰਾਸ਼ਟਰੀ ਏਕਤਾ, ਸ਼ਹੀਦਾਂ ਪ੍ਰਤੀ ਸਨੇਹ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਪੂਰੇ ਸਕੂਲ ਵਿੱਚ ਭਾਰਤ ਮਾਤਾ ਦੀ ਜੈ ਅਤੇ ਜੈ ਹਿੰਦ ਦੇ ਨਾਰੇ ਲਗਾਏ ਗਏ।
