
ਰਾਮਪੁਰਾ ਫੂਲ(ਜਸਵੀਰ ਔਲਖ)-ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਨੇ ਵਿਗਿਆਨ ਦਿਵਸ 2024 ਦੇ ਮੁੱਖ ਥੀਮ ‘ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨਾਲੋਜੀ’ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਵਿਗਿਆਨ ਦਿਵਸ ਮਨਾਇਆ ਗਿਆ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਕਾਵਿਆ ਅਸੀਜਾ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।
ਵਿਗਿਆਨ ਦਿਵਸ ਦੇ ਮੌਕੇ ‘ਤੇ ਬੱਚਿਆਂ ਨੇ ਸੀ.ਵੀ.ਰਮਨ, ਏ.ਪੀ.ਜੇ. ਅਬਦੁਲ ਕਲਾਮ, ਥਾਮਸ ਅਲਵਾ ਐਡੀਸਨ, ਲੂਈ ਪਾਸਚਰ ਅਤੇ ਰਿਤੂ ਕਰਿਧਲ ਵਰਗੇ ਮਹਾਨ ਵਿਗਿਆਨੀਆਂ ਦੀ ਪੁਸ਼ਾਕ ਪਹਿਨੀ ਅਤੇ ਵਿਦਿਆਰਥੀਆਂ ਨੇ ਦੱਸਿਆ ਕਿ ਵਿਗਿਆਨ ਕਿਸ ਤਰ੍ਹਾਂ ਸਾਡੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ ਅਤੇ ਪ੍ਰਯੋਗਾਂ ਨੂੰ ਦੇਖ ਕੇ ਬੱਚੇ ਹੈਰਾਨ ਹੋਏ ਅਤੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਹੋਇਆ।
ਪ੍ਰਿੰਸੀਪਲ ਸ੍ਰੀਮਤੀ ਅੰਜੂ ਨਾਗਪਾਲ ਨੇ ਵਿਗਿਆਨ ਦਿਵਸ ਮੌਕੇ ਬੱਚਿਆਂ ਨੂੰ ਦੱਸਿਆ ਕਿ ਰਾਸ਼ਟਰੀ ਵਿਗਿਆਨ ਦਿਵਸ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਮਹਾਨ ਵਿਗਿਆਨੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਦੇਣਾ, ਵਿਗਿਆਨ ਦੇ ਸਾਕਾਰਾਤਮਕ ਪ੍ਰਭਾਵਾਂ ਬਾਰੇ ਜਾਗਰੂਕਤਾ ਲਿਆਉਣਾ ਅਤੇ ਉਨ੍ਹਾਂ ਦੀ ਰੋਜ਼ਾਨਾ ਦੀ ਰੁਟੀਨ ਅਤੇ ਵਿਗਿਆਨਕ ਸੋਚ ਪੈਦਾ ਕਰਨਾ ਹੈ।
ਵਾਈਸ ਪ੍ਰਿੰਸੀਪਲ ਸ੍ਰੀਮਤੀ ਕਾਵਿਆ ਅਸੀਜਾ ਨੇ ਬੱਚਿਆਂ ਨੂੰ ਵਿਗਿਆਨ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਫਰਵਰੀ ਨੂੰ ਭਾਰਤ ਵਿਚ ਪਹਿਲੀ ਸਭ ਤੋਂ ਵੱਡੀ ਵਿਗਿਆਨਕ ਖੋਜ ਹੋਈ, ਜਿਸ ਨੂੰ ‘ਰਮਨ ਪ੍ਰਭਾਵ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਭਾਰਤ ਦੇ ਮਹਾਨ ਵਿਗਿਆਨੀ ਡਾ.ਸੀ.ਵੀ.ਰਮਨ ਦੀ ਇਸ ਮਹਾਨ ਵਿਗਿਆਨਕ ਪ੍ਰਾਪਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਬੱਚਿਆਂ ਵੱਲੋਂ ਦਿਖਾਏ ਗਏ ਵਿਗਿਆਨ ਨਾਲ ਸਬੰਧਤ ਪ੍ਰਯੋਗਾਂ ਦੀ ਸ਼ਲਾਘਾ ਕੀਤੀ।
