
ਰਾਮਪੁਰਾ ਫੂਲ(ਜਸਵੀਰ ਔਲਖ)-ਸੀਬੀਐਸਈ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿੱਚ ਵਿੱਤੀ ਸਿਖਲਾਈ ਕੈਂਪ ਲਾਇਆ ਗਿਆ। ਇਹ ਕੈਂਪ 27 ਫ਼ਰਵਰੀ ਨੂੰ ਲਾਇਆ ਗਿਆ। ਇਸ ਕੈਂਪ ਵਿੱਚ ਰਾਮਪੁਰਾ ਬਲਾਕ ਦੇ ਕਈ ਸਕੂਲਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਕੈਂਪ ਵਿੱਚ ਸਿਖਲਾਈ ਦੇਣ ਲਈ ਸਟੇਟ ਬੈਂਕ ਆਫ ਇੰਡੀਆ ਦੇ ਰਿਟਾਇਰਡ ਚੀਫ ਮੈਨੇਜਰ ਸ਼੍ਰੀ ਤੇਜ ਭਾਨ ਸ਼ਰਮਾ ਨੇ ਸ਼ਿਰਕਤ ਕੀਤੀ। ਜਿਨ੍ਹਾਂ ਨੇ ਬਹੁਤ ਹੀ ਵਧੀਆ ਢੰਗ ਦੇ ਨਾਲ ਅਧਿਆਪਕਾਂ ਨੂੰ ਬੱਚਤ ਖਾਤਿਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਜ਼ੀਟਲ ਬੈਂਕਿੰਗ ਅਤੇ ਅੱਜ ਕੱਲ੍ਹ ਹੋ ਰਹੀ ਆਨਲਾਈਨ ਧੋਖਾਧੜੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਕੂਲ ਦੇ ਚੇਅਰਪਰਸਨ ਡਾ: ਚਰਨਜੀਤ ਕੌਰ ਢਿੱਲੋਂ ਅਤੇ ਵਾਈਸ ਪ੍ਰਿੰਸੀਪਲ ਮਨਪ੍ਰੀਤ ਸਿੰਘ ਮੌਜੂਦ ਸਨ।
