ਦਿੱਲੀ – ਨਰਿੰਦਰ ਮੋਦੀ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਮੋਦੀ 3.O ਮੰਤਰੀ ਮੰਡਲ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਭ ਤੋਂ ਵੱਧ ਕਿਆਸ ਅਰਾਈਆਂ ਤਿੰਨ ਸਭ ਤੋਂ ਮਹੱਤਵਪੂਰਨ ਮੰਤਰਾਲਿਆਂ- ਗ੍ਰਹਿ, ਰੱਖਿਆ ਅਤੇ ਵਿੱਤ ਬਾਰੇ ਹਨ। ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾਂ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਨਿਵਾਸ ‘ਤੇ ਮੀਟਿੰਗ ਬੁਲਾਈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਸਿਰਫ ਉਨ੍ਹਾਂ ਨੇਤਾਵਾਂ ਨੂੰ ਬੁਲਾਇਆ ਗਿਆ ਸੀ ਜੋ ਮੰਤਰੀ ਬਣਨ ਜਾ ਰਹੇ ਹਨ।ਦਿੱਲੀਨਰਿੰਦਰ ਮੋਦੀ 9 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਮੋਦੀ 3.O ਮੰਤਰੀ ਮੰਡਲ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਭ ਤੋਂ ਵੱਧ ਕਿਆਸ ਅਰਾਈਆਂ ਤਿੰਨ ਸਭ ਤੋਂ ਮਹੱਤਵਪੂਰਨ ਮੰਤਰਾਲਿਆਂ- ਗ੍ਰਹਿ, ਰੱਖਿਆ ਅਤੇ ਵਿੱਤ ਬਾਰੇ ਹਨ। ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾਂ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਨਿਵਾਸ ‘ਤੇ ਮੀਟਿੰਗ ਬੁਲਾਈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਸਿਰਫ ਉਨ੍ਹਾਂ ਨੇਤਾਵਾਂ ਨੂੰ ਬੁਲਾਇਆ ਗਿਆ ਸੀ ਜੋ ਮੰਤਰੀ ਬਣਨ ਜਾ ਰਹੇ ਹਨ।
ਅਗਲੀ ਕਤਾਰ ਵਿੱਚ ਨਵੇਂ ਨੇਤਾਵਾਂ ਲਈ ਸਥਾਨ
ਇਸ ਮੀਟਿੰਗ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਵਿੱਚ ਕੁਝ ਸੀਨੀਅਰ ਆਗੂ ਮੂਹਰਲੀ ਕਤਾਰ ਵਿੱਚ ਬੈਠੇ ਨਜ਼ਰ ਆ ਰਹੇ ਹਨ। ਪਰ ਦਿਲਚਸਪ ਗੱਲ ਇਹ ਹੈ ਕਿ ਪਹਿਲੀ ਵਾਰ ਅਜਿਹੀ ਮੀਟਿੰਗ ਵਿੱਚ ਕਈ ਆਗੂ ਮੂਹਰਲੀ ਕਤਾਰ ਵਿੱਚ ਬੈਠੇ ਦੇਖੇ ਗਏ।
ਮੂਹਰਲੀ ਕਤਾਰ ‘ਚ ਕੌਣ ਬੈਠਾ ਸੀ?
ਪ੍ਰਧਾਨ ਮੰਤਰੀ ਨਿਵਾਸ ‘ਤੇ ਹੋਈ ਬੈਠਕ ‘ਚ ਮੂਹਰਲੀ ਕਤਾਰ ‘ਚ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਐੱਸ. ਜੈਸ਼ੰਕਰ, ਨਿਰਮਲਾ ਸੀਤਾਰਮਨ, ਧਰਮਿੰਦਰ ਪ੍ਰਧਾਨ, ਮਨੋਹਰ ਲਾਲ ਖੱਟਰ, ਐਚਡੀ ਕੁਮਾਰਸਵਾਮੀ, ਸ਼ਿਵਰਾਜ ਸਿੰਘ ਚੌਹਾਨ, ਜੀਤਨ ਰਾਮ ਮਾਂਝੀ, ਲਲਨ ਸਿੰਘ ਅਤੇ ਪੀਯੂਸ਼ ਗੋਇਲ ਬੈਠੇ ਨਜ਼ਰ ਆਏ। ਆਮ ਤੌਰ ‘ਤੇ ਭਾਜਪਾ ਜਾਂ ਮੋਦੀ ਦੀਆਂ ਮੀਟਿੰਗਾਂ ‘ਚ ਸ਼ਾਹ, ਗਡਕਰੀ ਅਤੇ ਰਾਜਨਾਥ ਸਿੰਘ ਸਭ ਤੋਂ ਅੱਗੇ ਬੈਠੇ ਨਜ਼ਰ ਆਉਂਦੇ ਹਨ। ਇਸ ਵਾਰ ਮੱਧ ਪ੍ਰਦੇਸ਼ ਦੇ ਸਾਬਕਾ ਸੀਐਮ ਸ਼ਿਵਰਾਜ ਸਿੰਘ ਚੌਹਾਨ, ਹਰਿਆਣਾ ਦੇ ਸਾਬਕਾ ਸੀਐਮ ਖੱਟਰ ਅਤੇ ਧਰਮਿੰਦਰ ਪ੍ਰਧਾਨ ਵਰਗੇ ਨੇਤਾ ਸਭ ਤੋਂ ਅੱਗੇ ਨਜ਼ਰ ਆਏ।
ਇਸ ਦਾ ਕੀ ਮਤਲਬ ਹੈ?
ਇੱਕ ਤਰ੍ਹਾਂ ਨਾਲ ਅਗਲੀ ਕਤਾਰ ਵਿੱਚ ਨਵੇਂ ਆਗੂਆਂ ਦਾ ਸ਼ਾਮਲ ਹੋਣਾ ਉਨ੍ਹਾਂ ਦੀ ‘ਪ੍ਰਮੋਸ਼ਨ’ ਦਾ ਸੰਕੇਤ ਹੈ। ਮੋਦੀ ਦੀ ਬੈਠਕ ‘ਚ ਮੂਹਰਲੀ ਕਤਾਰ ਨੂੰ ਦੇਖਦੇ ਹੋਏ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਗ੍ਰਹਿ, ਰੱਖਿਆ ਅਤੇ ਵਿੱਤ ਵਰਗੇ ਸਭ ਤੋਂ ਵੱਡੇ ਅਤੇ ਮਹੱਤਵਪੂਰਨ ਪੋਰਟਫੋਲੀਓ ਇਨ੍ਹਾਂ ‘ਚੋਂ ਕਿਸੇ ਇਕ ਕੋਲ ਜਾਣਗੇ।