ਮੋਗਾ : ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਿਛਲੇ ਮਹੀਨੇ ਲਗਾਏ ਕੈਂਪਾਂ ਦੀ ਸਫਲਤਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗਸਤ ਮਹੀਨੇ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ।
ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ 7 ਅਗਸਤ ਦਿਨ ਬੁੱਧਵਾਰ ਨੂੰ ਸਮਾਲਸਰ, ਸੇਖਾਂ ਕਲਾਂ, ਸੇਖਾਂ ਖੁਰਦ, ਠੱਠੀ ਭਾਈ, ਸਾਹੋਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸਮਾਲਸਰ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। 9 ਅਗਸਤ ਦਿਨ ਸ਼ੁੱਕਰਵਾਰ ਨੂੰ ਬੁੱਕਣ ਵਾਲਾ, ਸਿੰਘਾਂਵਾਲਾ, ਕਪੂਰੇ, ਮਹਿਰੋ, ਝੰਡੇਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸਿੰਘਾਂਵਾਲਾ ਦੇ ਗੁਰਦੁਆਰਾ ਗੁਰਮੱਤ ਸੰਗਤ ਸਿੰਘਾਂਵਾਲਾ ਵਿਖੇ ਸੁਣੀਆਂ ਜਾਣਗੀਆਂ। 14 ਅਗਸਤ ਦਿਨ ਬੁੱਧਵਾਰ ਨੂੰ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਂਕੇ, ਬੋਡੇ, ਬੀੜ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਰਾਉਂਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। 16 ਅਗਸਤ ਦਿਨ ਸ਼ੁੱਕਰਵਾਰ ਨੂੰ ਜਲਾਲਾਬਾਦ ਪੂਰਬੀ, ਫਤਿਹਗੜ੍ਹ ਕੋਰੋਟਾਣਾ, ਪੱਤੀ ਰਾਜਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂਿ ਜਲਾਲਾਬਾਦ ਪੂਰਬੀ ਪੰਚਾਇਤ ਘਰ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ 21 ਅਗਸਤ ਦਿਨ ਬੁੱਧਵਾਰ ਨੂੰ ਰਾਜਿਆਣਾ ਪਦਾਰਥ ਪੱਤੀ ਧਰਮਸ਼ਾਲਾ ਵਿਖੇ ਵੈਰੋਕੇ, ਰਾਜਿਆਣਾ, ਉੱਗੋ ਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। 23 ਅਗਸਤ ਦਿਨ ਸ਼ੁੱਕਰਵਾਰ ਨੂੰ ਢੁੱਡੀਕੇ ਕਮਿਉਨਿਟੀ ਹਾਲ ਵਿਖੇ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ, ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। 28 ਅਗਸਤ ਦਿਨ ਬੁੱਧਵਾਰ ਨੂੰ ਭਿੰਡਰ ਖੁਰਦ ਦੇ ਕੋਆਪਰੇਟਿਵ ਸੁਸਾਇਟੀ ਵਿਖੇ ਭਿੰਡਰ ਕਲਾਂ, ਭਿੰਡਰ ਖੁਰਦ, ਦਾਤਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। 30 ਅਗਸਤ ਦਿਨ ਸ਼ੁੱਕਰਵਾਰ ਨੂੰ ਰੌਂਤਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜੀਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਇਨ੍ਹਾਂ ਜਨ ਸੁਣਵਾਈ ਕੈਂਪਾਂ ਵਿਚ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨ ਨੂੰ ਯਕੀਨੀ ਬਣਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਬੰਧਿਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।