ਭੁੱਚੋ ਮੰਡੀ : ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਭੁੱਚੋ ਮੰਡੀ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਪਹੁੰਚੀ ਨਵੀਂ ਐਬੂਲੈਂਸ ਡਾਇਲ 108 ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਰਕਾਰ ਵੱਲੋਂ ਵਿੱਢੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਮਾਸਟਰ ਜਗਸੀਰ ਸਿੰਘ ਨੇ ਦੱਸਿਆ ਕਿ ਹਲਕਾ ਭੁੱਚੋ ਮੰਡੀ ਅਧੀਨ ਪੈਂਦੇ ਭੁੱਚੋ ਨਥਾਣਾ ਅਤੇ ਗੋਨਿਆਣਾ ਦੇ ਸਰਕਾਰੀ ਹਸਪਤਾਲਾਂ ਦੀਆਂ ਨਵੀਆਂ ਬਿਲਡਿੰਗਾਂ ਬਣਾਉਣ ਦਾ ਪ੍ਰਪੋਜਲ ਪਾਸ ਹੋ ਚੁੱਕਾ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿਚ ਲੋੜੀਂਦਾ ਸਮਾਨ ਪੰਜਾਬ ਸਰਕਾਰ ਵੱਲੋਂ ਮੁਹੱਇਆ ਕਰਵਾਇਆ ਜਾਵੇਗਾ। ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਦੀ ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਕਾਂਸਲ, ਡਾ. ਮਨਿੰਦਰਜੀਤ ਕੌਰ, ਡਾ. ਰਮਨਦੀਪ ਕੌਰ, ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਜੇਸ਼ ਕੁਮਾਰ ਨਿੱਕਾ, ਨਗਰ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਗੋਲਣ, ਰਸ਼ਟੀ ਮਿੱਤਲ, ਸਮੇਤ ਆਪ ਵਰਕ ਮੌਜੂਦ ਸਨ।