ਸ਼ਹੀਦ ਭਗਤ ਸਿੰਘ ਸਟੇਡੀਅਮ, ਬਠਿੰਡਾ ਵਿੱਚ ਆਯੋਜਿਤ ਵਿਰਾਸਤ ਮੇਲਾ 2026 ਵਿੱਚ 22 ਮਾਰਚ 2026 ਨੂੰ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਭੰਗੜੇ ਦਾ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ਼ ਭੰਗੜੇ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ।
ਬੱਚਿਆਂ ਦਾ ਜੋਸ਼ ਅਤੇ ਤਾਲਮੇਲ ਵੇਖਣਯੋਗ ਸੀ। ਜਿਸ ਨੇ ਉੱਥੇ ਬੈਠੇ ਹਰ ਇੱਕ ਬੰਦੇ ਦਾ ਦਿਲ ਜਿੱਤ ਲਿਆ। ਇਸ ਮੌਕੇ ਤੇ ਬੋਲਦਿਆਂ ਸਕੂਲ ਦੇ ਪ੍ਰਧਾਨ ਸ਼੍ਰੀ ਗਗਨ ਬਾਂਸਲ, ਜਨਰਲ ਸਕੱਤਰ ਸ਼੍ਰੀਮਤੀ ਨਮਿਤਾ ਬਾਂਸਲ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ ਤੇ ਉਨ੍ਹਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਭਰਦੇ ਹਨ। ਇਸ ਲਈ ਅਜਿਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਂਦਾ ਰਹੇਗਾ ।

