ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜ਼ਿਜ, ਲਹਿਰਾ ਮੁਹੱਬਤ (ਬਠਿੰਡਾ) ਵਿੱਚ ਆਦੇਸ਼ ਯੂਨੀਵਰਸਿਟੀ ਦੇ ਪਬਲਿਕ ਹੈਲਥ ਡੈਂਟਿਸਟਰੀ ਵਿਭਾਗ ਵੱਲੋਂ ਇੱਕ ਦੰਦਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਸਿਹਤ ਸੰਬੰਧੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮੌਖਿਕ ਸਿਹਤ ਬਾਰੇ ਜਾਗਰੂਕ ਕੀਤਾ ਗਿਆ ਅਤੇ ਦੰਦਾਂ ਦੀ ਸਫ਼ਾਈ ਨਾਲ ਸੰਬੰਧਿਤ ਸਹੀ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਹਰਸ਼ ਨੇ ਵਿਦਿਆਰਥੀਆਂ ਨੇ ਕਿਹਾ ਕਿ ਅਜਿਹੇ ਕੈਂਪ ਸਿਹਤ ਸੰਬੰਧੀ ਜਾਗਰੂਕਤਾ ਲਈ ਬਹੁਤ ਹੀ ਜਰੂਰੀ ਹਨ ਅਤੇ ਸਮਾਜ ਵਿੱਚ ਨਿਯਮਿਤ ਤੌਰ ‘ਤੇ ਇਸ ਤਰ੍ਹਾਂ ਦੇ ਕੈਂਪ ਕਰਵਾਉਣੇ ਚਾਹੀਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਕੈਂਪ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

