ਰਾਮਪੁਰਾ ਫੂਲ,(ਜਸਵੀਰ ਔਲਖ):-
ਪੰਜਾਬ ਸਰਕਾਰ ਵੱਲੋਂ ਮਾਂਵਾਂ-ਭੈਣਾਂ ਨੂੰ ਸਤਿਕਾਰ ਰਾਸ਼ੀ ਜਾਰੀ ਕੀਤੇ ਜਾਣ ਦੀ ਖੁਸ਼ੀ ਵਿੱਚ ਰਾਮਪੁਰਾ ਫੂਲ ਸ਼ਹਿਰ ਦੀਆਂ ਮਹਿਲਾਵਾਂ ਨੇ ਵਿਧਾਇਕ ਬਲਕਾਰ ਸਿੱਧੂ ਦੀ ਹਾਜ਼ਰੀ ਵਿੱਚ ਕੇਕ ਕੱਟ ਕੇ ਖੁਸ਼ੀ ਮਨਾਈ ਅਤੇ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਅਨੂ ਰਾਣੀ, ਰਵਿੰਦਰ ਕੌਰ, ਸੋਨੂ ਰਾਣੀ ਅਤੇ ਦਿਲਜੋਤ ਕੌਰ ਨੇ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਅਤੇ ਭਲਾਈ ਲਈ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਰਾਸ਼ੀ ਸਿਰਫ਼ ਆਰਥਿਕ ਸਹਾਇਤਾ ਹੀ ਨਹੀਂ, ਸਗੋਂ ਮਹਿਲਾਵਾਂ ਦੇ ਯੋਗਦਾਨ ਨੂੰ ਮਾਣ-ਸਨਮਾਨ ਦੇਣ ਦਾ ਪ੍ਰਤੀਕ ਵੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ ਅਤੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਸਨਮਾਨ ਮਿਲੇਗਾ।
ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਮਾਂਵਾਂ-ਭੈਣਾਂ ਨੂੰ ਵਿਕਾਸ ਅਤੇ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪਰਿਵਾਰ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੇ ਸਨਮਾਨ ਅਤੇ ਤਰੱਕੀ ਤੋਂ ਬਿਨਾਂ ਸਮਾਜ ਦੀ ਤਰੱਕੀ ਸੰਭਵ ਨਹੀਂ।
ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸਨਮਾਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਭਵਿੱਖ ਵਿੱਚ ਵੀ ਲੋਕ-ਹਿੱਤ ਫ਼ੈਸਲੇ ਲੈਂਦੀ ਰਹੇਗੀ।
ਅੰਤ ਵਿੱਚ ਮਹਿਲਾਵਾਂ ਨੇ ਵਿਧਾਇਕ ਬਲਕਾਰ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਸ ਕਰਦੀਆਂ ਹਨ ਕਿ ਭਵਿੱਖ ਵਿੱਚ ਵੀ ਮਹਿਲਾ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਯੋਜਨਾਵਾਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ।

