ਰਾਮਪੁਰਾ ਫੂਲ (): ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਰੰਗਲਾ ਪੰਜਾਬ ਸਕੀਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਨੂੰ ਵੱਡੀ ਸੌਗਾਤ ਮਿਲੀ ਹੈ। ਹਲਕੇ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਕਰੀਬ ₹5 ਕਰੋੜ ਦੇ ਮਨਜ਼ੂਰੀ ਪੱਤਰ (ਸੈਂਕਸ਼ਨ ਲੈਟਰ) ਸੌਂਪੇ। ਇਸ ਮੌਕੇ ਸਰਪੰਚਾਂ, ਪੰਚਾਂ, ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਸਕੀਮ ਤਹਿਤ ਜਾਰੀ ਕੀਤੀ ਗਈ ਇਹ ਵਿਕਾਸ ਰਾਸ਼ੀ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ, ਸਟਰੀਟ ਲਾਈਟਾਂ, ਪਾਰਕਾਂ, ਕਮਿਊਨਿਟੀ ਢਾਂਚਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਰਤੀ ਜਾਵੇਗੀ।
ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਰਿਕਾਰਡ ਪੱਧਰ ‘ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਵਿਕਾਸ ਦੇ ਮਾਮਲੇ ਵਿੱਚ ਕਿਸੇ ਵੀ ਪਿੰਡ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸੋਚ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਵਿਕਾਸ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਹੈ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲ ਰਿਹਾ ਹ
ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਮਨਜ਼ੂਰ ਹੋਏ ਫੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਉੱਚ ਗੁਣਵੱਤਾ ਨਾਲ ਯਕੀਨੀ ਬਣਾਈ ਜਾਵੇ, ਤਾਂ ਜੋ ਹਰ ਰੁਪਇਆ ਲੋਕ ਭਲਾਈ ਅਤੇ ਪਿੰਡਾਂ ਦੇ ਵਿਕਾਸ ‘ਤੇ ਖਰਚ ਹੋਵੇ।
ਇਸ ਮੌਕੇ ਪੰਚਾਇਤ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਸਕੀਮ ਤਹਿਤ ਮਿਲੀ ਇਹ ਕਰੋੜਾਂ ਰੁਪਏ ਦੀ ਵਿਕਾਸ ਰਾਸ਼ੀ ਪਿੰਡਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਲੋਕਾਂ ਨੂੰ ਹੋਰ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।


“The Rangla Punjab Scheme reflects the importance of investing in rural infrastructure and community development. Financial support for village projects can improve public facilities, strengthen local governance, and enhance the quality of life for residents. Such initiatives play a meaningful role in building stronger and more sustainable communities across Punjab.”
— Amanpreet Kaur, Marketing Coordinator