ਰਾਮਪੁਰਾ ਫੂਲ, ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜ਼ੂਕੇਸ਼ਨ ,ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐੱਡ ਭਾਗ-ਦੂਜਾ (ਸਮੈੱਸਟਰ-ਚੌਥਾ) ਦੇ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀ ਪ੍ਰੀਤੀ ਯਾਦਵ (81.7%) ਪੁੱਤਰੀ ਰਮੇਸ਼ਵਰ ਯਾਦਵ ਵਾਸੀ- ਲਖਨਾਊ ਨੇ ਪਹਿਲਾ, ਅਨੀਤਾ ਰਾਣੀ (81.3%) ਪੁੱਤਰੀ ਪਿਆਰਾ ਲਾਲ ਵਾਸੀ- ਭੁੱਚੋ ਮੰਡੀ ਦੂਜਾ, ਰਮਨੀਤ ਕੌਰ (81.2%) ਪੁੱਤਰੀ ਲਾਭ ਸਿੰਘ ਵਾਸੀ – ਬਠਿੰਡਾ, ਨੇ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਬੀ.ਐੱਡ ਭਾਗ- ਦੂਜਾ (ਸਮੈੱਸਟਰ-ਚੌਥਾ) ਦਾ ਨਤੀਜਾ ਸੌ ਫੀਸਦੀ ਰਿਹਾ। ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈਕਟਰ ਸ. ਕੇਸਰ ਸਿੰਘ ਧਲੇਵਾਂ ਅਤੇ ਮੈਨੇਜਿੰਗ ਡਾਇਰੈਕਟਰ ਸ. ਲਖਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਨੇ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਹੋਰ ਵੱਧ ਤੋਂ ਵੱਧ ਮਿਹਨਤ ਕਰਕੇ ਤਰੱਕੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਕਾਲਜ ਦੇ ਸਟਾਫ ਮੈਂਬਰ ਪ੍ਰੋ. ਮੋਨਿਕਾ ਗਰਗ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਰਵਿੰਦਰ ਕੌਰ , ਪ੍ਰੋ. ਸਿਮਰਜੀਤ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਰੁਚੀਕਾ, ਪ੍ਰੋ. ਅਨਮੋਲ ਕੌਰ, ਪ੍ਰੋ. ਕਿਰਨਜੀਤ ਕੌਰ, ਪ੍ਰੋ. ਵਰਦੀਪ ਕੌਰ, ਪ੍ਰੋ. ਅਰਸ਼ਦੀਪ ਕੌਰ, ਪ੍ਰੋ. ਲਖਵੀਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ. ਜਸਕਰਨ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।

Stay connected with Rozana Savera for authentic and timely updates from across Punjab.
If you attended this spiritual gathering, share your experience in the comments. Don’t forget to Like, Comment, Share & Follow Rozana Savera for more Punjabi news and community updates.