ਰਾਮਪੁਰਾ ਫੂਲ:
ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਰਾਮਪੁਰਾ ਫੂਲ ਵਿਖੇ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।
ਇਸ ਪਵਿੱਤਰ ਮੌਕੇ ‘ਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਇਕਾਗਰਤਾ ਅਤੇ ਸ਼ਰਧਾ ਭਾਵ ਨਾਲ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਗੁਰਬਾਣੀ ਦਾ ਆਨੰਦ ਮਾਣਿਆ।
ਇਸ ਉਪਰੰਤ ਗੁਰੂ ਸਾਹਿਬ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਦੇਗ ਵਰਤਾਈ ਗਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਜੀਵ ਕੁਮਾਰ ਜੀ, ਵਾਈਸ ਪ੍ਰਿੰਸੀਪਲ ਸ੍ਰੀ ਵਿਕਰਮਜੀਤ ਸਿੰਘ ਜੀ, ਕੋਆਰਡੀਨੇਟਰ ਸਾਹਿਬਾਨ, ਸਮੂਹ ਅਧਿਆਪਕਾਂ ਅਤੇ ਸਫ਼ਾਈ ਸੇਵਕਾਂ ਨੇ ਵੀ ਪੂਰੀ ਸ਼ਰਧਾ ਨਾਲ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਗੁਰਬਾਣੀ ਸਰਵਣ ਕੀਤੀ।
ਇਸ ਧਾਰਮਿਕ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ, ਨਾਮ ਸਿਮਰਨ, ਸੇਵਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ।
