ਰਾਮਪੁਰਾ ਫੂਲ(ਜਸਵੀਰ ਔਲਖ): ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੇਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀ ਸਥਾਪਨਾ ਦੇ ਦਿਨ ਤੋਂ ਹੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਗਲੋਬਲ ਡਿਸਕਵਰੀ ਸਕੂਲ ਆਪਣੇ ਨਤੀਜਿਆਂ ਲਈ ਖੇਤਰ ਵਿੱਚ ਹਮੇਸ਼ਾ ਸ਼ਲਾਘਾਯੋਗ ਰਿਹਾ ਹੈ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵਧ ਰਿਹਾ ਹੈ। ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਦਸਵੀਂ ਜਮਾਤ ਦੇ 5 ਵਿਦਿਆਰਥੀਆਂ ਨੇ 95 ਫੀਸਦੀ ਤੋਂ ਉਪਰ, 12 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉਪਰ ਅਤੇ 26 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਤਨਿਸ਼ ਗਰਗ 98.8 ਫੀਸਦੀ ਅੰਕ ਲੈ ਕੇ ਆਪਣੇ ਸਕੂਲ ਵਿੱਚੋਂ ਪਹਿਲੇ ਸਥਾਨ ’ਤੇ ਰਿਹਾ। ਤਨਿਸ਼ ਗਰਗ ਦੇ ਪਿਤਾ ਸੰਜੀਵ ਕੁਮਾਰ ਸਕੂਲ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਨੇ ਦੱਸਿਆ ਕਿ ਕੋਵਿਡ ਕਾਰਨ ਸਕੂਲ ‘ਚ ਆਨਲਾਈਨ ਮਾਧਿਅਮ ਰਾਹੀਂ ਪੜ੍ਹਾਈ ਜਾਰੀ ਰਹੀ ਅਤੇ ਉਸ ਤੋਂ ਬਾਅਦ ਆਫ-ਲਾਈਨ ਕਲਾਸਾਂ ਲਗਾਈਆਂ ਗਈਆਂ, ਜਿਸ ‘ਚ ਅਧਿਆਪਕਾਂ ਨੇ ਬੱਚਿਆਂ ਦੇ ਅਕਾਦਮਿਕ ਵਿਕਾਸ ਲਈ ਸਖਤ ਮਿਹਨਤ ਕੀਤੀ। ਆਸ਼ੂਤੋਸ਼ ਬਾਂਸਲ ਨੇ 98% ਅਤੇ ਤ੍ਰਿਪਤੀ ਜੈਨ ਨੇ 97.2% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਬਾਂਸਲ ਕਲਾਸਾਂ ਨੇ ਵੀ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਲਈ ਪੂਰਾ ਯੋਗਦਾਨ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਨਲਾਈਨ/ਆਫਲਾਈਨ ਮਾਧਿਅਮ ਰਾਹੀਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਅੱਗੇ ਲਿਆਂਦਾ। ਸਕੂਲ ਦੇ ਚੇਅਰਮੈਨ ਸ਼੍ਰੀ ਕਮਲੇਸ਼ ਸਰਾਫ, ਵਾਈਸ ਚੇਅਰਮੈਨ ਸ਼੍ਰੀ ਅਮਿਤ ਸਰਾਫ, ਪ੍ਰਿੰਸੀਪਲ ਸ਼੍ਰੀਮਤੀ ਹਰਦੇਵ ਕੌਰ ਸਿੱਧੂ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ੁਰੂ ਤੋਂ ਹੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਤਾਂ ਜੋ ਉਹ ਲਗਾਤਾਰ ਪੜ੍ਹਾਈ ਕਰਦੇ ਰਹਿਣ ਅਤੇ ਵਧੀਆ ਨਤੀਜੇ ਪ੍ਰਾਪਤ ਕਰਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਨੂੰ ਦਿੱਤਾ। ਜਿਸ ਤਹਿਤ ਟੀਚਾ ਨਿਰਧਾਰਨ, ਸਮੇਂ ਦੀ ਯੋਜਨਾਬੰਦੀ, ਨਿਯਮਤ ਅਭਿਆਸ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ।
ਵਿਦਿਆਰਥੀਆਂ ਨੇ ਆਪਣੇ-ਆਪਣੇ ਅਧਿਆਪਕਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਉਨ੍ਹਾਂ ਦੀ ਬਿਹਤਰ ਅਗਵਾਈ ਅਤੇ ਵਧੀਆ ਮਾਰਗਦਰਸ਼ਨ ਸਦਕਾ ਹੀ ਸੰਭਵ ਹੋਈਆਂ ਹਨ। ਸਾਰੇ ਵਿਦਿਆਰਥੀਆਂ ਨੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।

