ਲਹਿਰਾ ਮੁਹੱਬਤ :
ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜ਼ਿਜ ਲਹਿਰਾ ਮੁਹੱਬਤ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਦੇ ਹੋਏ ਨੁੱਕੜ ਨਾਟਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪੇਸ਼ ਕੀਤੇ ਗਏ। ਇਸ ਮੌਕੇ ਕਾਲਜ ਦਾ ਮਾਹੌਲ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।
ਵਿਦਿਆਰਥੀਆਂ ਵੱਲੋਂ ਸਮਾਜਿਕ ਬੁਰਾਈਆਂ, ਦੇਸ਼ਭਗਤੀ ਅਤੇ ਨੈਤਿਕ ਮੁੱਲਾਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਕੇ ਦਰਸ਼ਕਾਂ ਨੂੰ ਜਾਗਰੂਕ ਕੀਤਾ ਗਿਆ। ਨਾਟਕਾਂ ਰਾਹੀਂ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਹੋਰ ਸਮਾਜਿਕ ਸਮੱਸਿਆਵਾਂ ਖਿਲਾਫ ਸਪੱਸ਼ਟ ਸੰਦੇਸ਼ ਦਿੱਤਾ ਗਿਆ, ਜਿਸਨੂੰ ਦਰਸ਼ਕਾਂ ਨੇ ਖੂਬ ਸਰਾਹਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਚੌਧਰੀ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਦੇਸ਼ਭਗਤੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ ਅਤੇ ਉਹਨਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।
ਪ੍ਰੋਗਰਾਮ ਦੇ ਅੰਤ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਖੀਰ ‘ਚ ਸਭ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਕਾਰਜਕ੍ਰਮ ਸਮਾਪਤ ਕੀਤਾ ਗਿਆ।

