ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪੂਜਣ ਕਰਕੇ ਕੀਤੀ ਗਈ। ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਰਾਹੀਂ ਪ੍ਰਮਾਤਮਾ ਨੂੰ ਧਿਆਇਆ ਤੇ ਪੰਡਾਲ ਵਿੱਚ ਬੈਠੇ ਸਾਰੇ ਸਰੋਤਿਆਂ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਪ੍ਰੋਗਰਾਮ ਨੂੰ ਅੱਗੇ ਵਧਾਉਂਦੇ ਹੋਏ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਗੀਤ ਪੇਸ਼ ਕੀਤਾ। ਗੀਤ ਰਾਹੀਂ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੀ ਤਸਵੀਰ ਹਰ ਇੱਕ ਦੇ ਮਨ ਵਿੱਚ ਉਜਾਗਰ ਕਰ ਦਿੱਤੀ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਦੇ ਇਸ ਦਿਨ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਨਾਟਕ ਪੇਸ਼ ਕੀਤਾ। ਜਿਸ ਰਾਹੀਂ ਵਿਦਿਆਰਥੀਆਂ ਨੇ ਜਲਿਆਂਵਾਲੇ ਬਾਗ ਦੀ ਘਟਨਾ ਨੂੰ ਹੂਬਹੂ ਪੇਸ਼ ਕਰਕੇ ਸ਼ਹੀਦਾਂ ਨੂੰ ਨਮਨ ਕੀਤਾ । ਸਕੂਲ ਦੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਆਪਣੇ ਪ੍ਰੇਰਣਾਦਾਇਕ ਭਾਸ਼ਣ ਰਾਹੀ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਹਤਾ,ਗੁਰੂਆਂ ,ਪੰਜਾਬੀ ਸੱਭਿਆਚਾਰ, ਕਿਰਸਾਨੀ ਜੀਵਨ, ਵੀਰਤਾ ਤੇ ਨਵੇਂ ਸਾਲ ਦੀ ਸ਼ੁਰੂਆਤ ਬਾਰੇ ਦੱਸਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂਆਂ ਦੀਆਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਆਪਣਾ ਜੀਵਨ ਸਫ਼ਲ ਬਣਾਉਣ ਦਾ ਨਿੱਘਾ ਸੱਦਾ ਦਿੱਤਾ।ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਨੇ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਨਣ ਤੇ ਦੇਸ ਦੀ ਸੇਵਾ ਕਰਨ ਲਈ ਪ੍ਰੇਰਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ

