ਰਾਮਪੁਰਾ ਫੂਲ, (ਜਸਵੀਰ ਔਲਖ):-
ਵਾਰਡ ਨੰਬਰ 15 ਵਿੱਚ ਐਮ.ਸੀ. ਦਿਲਰਾਜ ਸਿੰਘ ਨੰਦਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰਨ ਦਾ ਕੰਮ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਪਹੁੰਚ ਕਰਕੇ ਯੋਜਨਾ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਆਪਣੇ ਫਾਰਮ ਭਰੇ। ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਹੈ।
ਐਮ.ਸੀ. ਦਿਲਰਾਜ ਸਿੰਘ ਨੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਲਈ ਲਾਭਕਾਰੀ ਸਾਬਤ ਹੋਵੇਗੀ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਨੂੰ ਇਸ ਦਾ ਫਾਇਦਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਦੌਰਾਨ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਪੂਰੀ ਸਹਾਇਤਾ ਮੁਹੱਈਆ ਕਰਵਾਈ ਗਈ।
ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਪੰਜਾਬ ਸਰਕਾਰ ਅਤੇ ਐਮ.ਸੀ. ਦਿਲਰਾਜ ਸਿੰਘ ਨੰਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਨਾਲ ਘਰੇਲੂ ਖਰਚਾਂ ਵਿੱਚ ਰਾਹਤ ਮਿਲੇਗੀ ਅਤੇ ਮਹਿਲਾਵਾਂ ਨੂੰ ਆਰਥਿਕ ਸਹਾਰਾ ਪ੍ਰਾਪਤ ਹੋਵੇਗਾ।
ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਵਾਰਡ ਦਫਤਰ ਜਾਂ ਕੈਂਪਾਂ ਵਿੱਚ ਪਹੁੰਚ ਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਇਸ ਯੋਜਨਾ ਦਾ ਲਾਭ ਜ਼ਰੂਰ ਉਠਾਉਣ ।

