ਰਾਮਪੁਰਾ ਫੂਲ- ਹਲਕਾ ਰਾਮਪੁਰਾ ਫੂਲ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਪਾਲ ਸਿੰਘ ਪ੍ਰਧਾਨ (ਸਾਬਕਾ ਜ਼ਿਲ੍ਹਾ ਜਥੇਦਾਰ, ਸ਼੍ਰੋਮਣੀ ਅਕਾਲੀ ਦਲ), ਹਰਨੇਕ ਸਿੰਘ (ਹੈਪੀ) – ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਟਿੰਕੂ ਸ਼ਰਮਾ – ਸਰਕਲ ਟਰਾਂਸਪੋਰਟ ਬਲਾਕ ਪ੍ਰਧਾਨ ਰਾਮਪੁਰਾ, ਬਲਜਿੰਦਰ ਸਿੰਘ (ਹੈਪੀ) – ਬਲਾਕ ਪ੍ਰਧਾਨ ਅਕਾਲੀ ਦਲ ਟਰਾਂਸਪੋਰਟ ਵਿੰਗ, ਸੀਮਾ ਰਾਣੀ – ਬਲਾਕ ਪ੍ਰਧਾਨ ਇਸਤਰੀ ਅਕਾਲੀ ਦਲ ਅਤੇ ਸਿਮਰਨਜੀਤ ਕੌਰ – ਪ੍ਰਧਾਨ ਭਾਜਪਾ ਇਸਤਰੀ ਮੋਰਚਾ ਨੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਚ ਸ਼ਮੂਲੀਅਤ ਕੀਤੀ।ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਪਰਿਵਾਰ ਨਾਲ ਜੁੜੇ ਇਨਾ ਆਗੂਆਂ ਨਾਲ ਉਨ੍ਹਾਂ ਦੀ ਪਰਿਵਾਰਕ ਸਾਂਝ ਰਹੀ ਹੈ।ਭਾਵੇਂ ਉਹ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਵਿੱਚ ਕੰਮ ਕਰ ਰਹੇ ਸਨ, ਪਰ ਆਪਸੀ ਸਾਂਝ ਹਮੇਸ਼ਾ ਬਣੀ ਰਹੀ।ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖੁਸ਼ੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ,ਸਿਹਤ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਲੋਕ ਭਲਾਈ ਸਕੀਮਾਂ ਅਤੇ ਵਿਕਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਹਲਕਾ ਰਾਮਪੁਰਾ ਫੂਲ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕ ਸੇਵਾ ਦੇ ਕੰਮਾਂ ਨੂੰ ਨਵੀਂ ਤਾਕਤ ਮਿਲੇਗੀ।ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ


📰 Political developments continue to shape Punjab’s future. Every statement and public meeting contributes to the ongoing democratic discussion. Stay connected with Rozana Savera for timely, factual, and unbiased coverage of the latest political updates from Punjab and across India.
📰 ਪੰਜਾਬ ਦੀ ਸਿਆਸਤ ਨਾਲ ਜੁੜੇ ਹਰ ਮਹੱਤਵਪੂਰਨ ਘਟਨਾਕ੍ਰਮ ‘ਤੇ ਰੋਜ਼ਾਨਾ ਸਵੇਰਾ ਤੁਹਾਡੇ ਲਈ ਲਿਆਉਂਦਾ ਹੈ ਤੱਥਾਂ ‘ਤੇ ਆਧਾਰਿਤ, ਨਿਰਪੱਖ ਅਤੇ ਭਰੋਸੇਯੋਗ ਖ਼ਬਰਾਂ। ਸਹੀ ਅਤੇ ਸਮੇਂ ਸਿਰ ਅਪਡੇਟ ਲਈ ਰੋਜ਼ਾਨਾ ਸਵੇਰਾ ਨਾਲ ਜੁੜੇ ਰਹੋ।