ਰਾਮਪੁਰਾ ਫੂਲ/ਚੰਡੀਗੜ੍ਹ, (ਜਸਵੀਰ ਔਲਖ): ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ, ਜਿੱਥੇ ਬੂਥ ਲੈਵਲ ਅਫ਼ਸਰ (BLO) ਵੋਟਰਾਂ ਤੋਂ ਇਨਯੂਮੇਰੇਸ਼ਨ ਫਾਰਮ ਪ੍ਰਾਪਤ ਕਰਕੇ ਉਨ੍ਹਾਂ ਦੀ ਜਾਂਚ ਅਤੇ ਡਿਜ਼ੀਟਾਈਜ਼ੇਸ਼ਨ ਕਰਨਗੇ।
ਚੋਣ ਕਮਿਸ਼ਨ ਨੇ ਹਦਾਇਤ ਦਿੱਤੀ ਹੈ ਕਿ ਸਾਰੇ BLO ਫਾਰਮਾਂ ਦੀ 100 ਫ਼ੀਸਦੀ ਜਾਂਚ ਯਕੀਨੀ ਬਣਾਉਣ ਅਤੇ ਜੇਕਰ ਕਿਸੇ ਫਾਰਮ ਵਿੱਚ ਕੋਈ ਤਾਰਕਿਕ ਗਲਤੀ (Logical Discrepancy) ਜਾਂ ਹੋਰ ਕਮੀ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਦੇ ਨਾਲ ਹੀ ਬਾਕੀ ਰਹਿ ਗਏ ਇਨਯੂਮੇਰੇਸ਼ਨ ਫਾਰਮ ਵੀ ਇਕੱਠੇ ਕੀਤੇ ਜਾਣਗੇ।
ਐਸ.ਡੀ.ਐਮ. ਰਾਮਪੁਰਾ ਫੂਲ ਸ. ਬਲਕਰਨ ਸਿੰਘ ਮਾਹਲ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਫਾਰਮਾਂ ਦੀ ਜਾਂਚ ਬਾਕੀ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਕਮੀ ਹੈ, ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣੇ BLO ਨਾਲ ਸੰਪਰਕ ਕਰਨ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਦਿਵਿਆਂਗਾਂ ਅਤੇ ਹੋਰ ਲੋੜਵੰਦ ਵੋਟਰਾਂ ਨੂੰ ਵਿਸ਼ੇਸ਼ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
ਚੋਣ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਇਨਯੂਮੇਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਵੋਟਰ ਸੂਚੀ ਨੂੰ ਸਹੀ, ਪੂਰੀ ਅਤੇ ਅੱਪਡੇਟ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।


Public awareness is the foundation of a strong democracy. These Special Voter Camps provide citizens with an excellent opportunity to verify, update, and correct their voter information, ensuring every eligible voter can participate in the electoral process. I encourage everyone to make use of this initiative and help strengthen our democratic system.
— Amanpreet Kaur
Marketing Coordinator, Rozana Savera