ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਵਿੱਚ 80ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਅਤੇ ਗੌਰਵ ਨਾਲ ਮਨਾਇਆ ਗਿਆ। ਸਕੂਲ ਬੈਂਡ ਦੀਆਂ ਜੋਸ਼ੀਲੀਆਂ ਧੁਨਾਂ, ਅਨੁਸ਼ਾਸਿਤ ਮਾਰਚ-ਪਾਸਟ ਅਤੇ ਝੰਡਾ ਲਹਿਰਾਉਣ ਦੀ ਰਸਮ ਦੇ ਨਾਲ ਪੂਰਾ ਕੈਂਪਸ ਦੇਸ਼ ਭਗਤੀ ਦੇ ਰੰਗਾਂ ਵਿੱਚ ਰੰਗਿਆ ਗਿਆ।
ਸਕੂਲ ਚੇਅਰਮੈਨ ਇੰਜੀ. ਸ਼੍ਰੀ ਕਮਲੇਸ਼ ਸਰਾਰ੍ਫ ਜੀ ਨੇ ਆਜ਼ਾਦੀ ਘੁਲਾਟੀਆਂ ਦੇ ਤਿਆਗ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਚੰਗੇ ਸੰਸਕਾਰ ਅਪਣਾ ਕੇ ਦੇਸ਼ ਦਾ ਨਾਂ ਰੋਸ਼ਨ ਕਰਨ ਦੀ ਪ੍ਰੇਰਨਾ ਦਿੱਤੀ।
ਸਮਾਗਮ ਦੌਰਾਨ ਛੋਟੇ ‘ਗ੍ਰੇਟ ਡਿਸਕਵਰੀਅਨਜ਼’ ਨੇ ਆਜ਼ਾਦੀ ਘੁਲਾਟੀਆਂ ਦੇ ਰੂਪ ਵਿੱਚ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਸਾਰਿਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਸਾਂਝੀ ਸਹੁੰ ਚੁੱਕੀ। ਇਸ ਤੋਂ ਇਲਾਵਾ ਕਈ ਪੇਸ਼ਕਾਰੀਆਂ ਜਿਵੇਂ ਦੇਸ਼ ਭਗਤੀ ਦੇ ਸਮੂਹ ਗਾਣ, ਨਾਚ ਅਤੇ ਆਜ਼ਾਦੀ ਦੇ ਸੰਗਰਾਮ ‘ਤੇ ਅਧਾਰਿਤ ਇੱਕ ਵਿਸ਼ੇਸ਼ ਨਾਟਕ ਨੇ ਸਭ ਦਾ ਮਨ ਮੋਹ ਲਿਆ।
ਇਸ ਰਾਸ਼ਟਰੀ ਤਿਉਹਾਰ ‘ਤੇ ਪੜ੍ਹਾਈ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ‘ਆਈ.ਆਈ.ਟੀ. ਬੂਟਕੈਂਪ’ ਅਤੇ ‘ਵਰਕਿੰਗ ਮਾਡਲ ਪ੍ਰਦਰਸ਼ਨੀ’ ਵਿੱਚ ਬਿਹਤਰੀਨ ਪ੍ਰਤਿਭਾ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ, ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਚੁਣੇ ਗਏ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਕਾਵਿਆ ਅਸੀਜਾ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਦੀ ਸਿੱਖਿਆ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਮਿਸ ਨੰਦਿਨੀ ਗਰਗ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਅਤੇ ‘ਵੰਦੇ ਮਾਤਰਮ’ ਦੇ ਗੀਤ ਨਾਲ ਕੀਤੀ ਗਈ। ਸੁਤੰਤਰਤਾ ਦਿਵਸ ਸਮਾਗਮ ਦੇ ਅੰਤ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਮਿਠਆਈ ਵੰਡੀ ਗਈ।


A wonderful celebration of India’s 80th Independence Day! The students’ patriotic performances, creativity, and enthusiasm truly made the occasion special. Heartfelt appreciation to the school management, teachers, and students for organizing such a meaningful and memorable celebration. Wishing everyone a very Happy Independence Day!