ਭਾਈ ਰੂਪਾ: ਗੁਰੂਕੁਲ ਇੰਟਰਨੈਸ਼ਨਲ ਸਕੂਲ ਭਾਈ ਰੂਪਾ ਵਿਖੇ ਪ੍ਰਿੰਸਿਪਲ ਪ੍ਰਸ਼ਾਂਤ ਸਿੰਘ ਅਤੇ ਚੇਅਰਮੈਨ ਰੋਹਿਤ ਗਰਗ, ਮੈਡਮ ਆਂਚਲ ਗਰਗ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਅਤੇ ਆਜ਼ਾਦੀ ਦਿਵਸ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜ ਕੇ ਤੀਜ ਦੇ ਤਿਉਹਾਰ ਦੀ ਰੌਣਕ ਵਧਾਈ। ਗਿੱਧਾ, ਲੋਕ ਗੀਤਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਪੰਜਾਬੀ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ ਗਈ।
ਇਸ ਦੇ ਨਾਲ ਹੀ ਆਜ਼ਾਦੀ ਦਿਵਸ ਨੂੰ ਮੁੱਖ ਰਖਦੇ ਹੋਏ ਬੱਚਿਆ ਵੱਲੋ ਦੇਸ਼ ਭਗਤੀ ਦੇ ਗੀਤ ਤੇ ਡਾਂਸ ਅਤੇ ਸਕਿਟ ਪੇਸ਼ ਕੀਤੇ ਅਜਾਦੀ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੇਸ਼ ਪ੍ਰਤੀ ਪਿਆਰ, ਏਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਸੰਦੇਸ਼ ਦਿੱਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ ਨੇ ਵਿਦਿਆਰਥੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਮਾਹੌਲ ਦੇਸ਼-ਭਗਤੀ ਅਤੇ ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਭਰਪੂਰ ਰਿਹਾ।


A beautiful celebration of Punjabi culture, tradition and patriotism! The students’ energetic performances and dedication truly made the event memorable. Congratulations to the school management, teachers and students for organizing such a wonderful celebration!